ਪੁਲਿਸ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ REEL ਦੇਖਦੇ ਚੈਟ ਕਰਦੇ ਫੜ੍ਹੇ ਗਏ ਤਾਂ ਹੋਵੇਗਾ ਸਖ਼ਤ ਐਕਸ਼ਨ,ਸੁਣ ਲਓ ਵੱਡੀ ਅਪਡੇਟ

ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਇਕ ਨਵਾਂ ਫ਼ੁਰਮਾਨ ਜਾਰੀ ਹੋ ਗਿਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਪੁਲਸ ਮੁਲਾਜ਼ਮ ਹੁਣ ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਆਦਿ ਨਹੀਂ ਕਰ ਸਕਣਗੇ। ਜੇ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਵੱਲੋਂ ਇਸ ਨੂੰ ਲੈ ਕੇ ਬਾਕਾਇਦਾ ਲਿਖ਼ਤੀ ਹੁਕਮ ਜਾਰੀ ਕੀਤੇ ਗਏ ਹਨ।ਅੰਮ੍ਰਿਤਸਰ ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਅਕਸਰ ਪੁਲਸ ਮੁਲਾਜ਼ਮ ਡਿਊਟੀ

ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਕਰਦੇ ਹਨ। ਕੁਝ ਮੁਲਾਜ਼ਮ ਅਰਾਮ ਨਾਲ ਕੁਰਸੀ ‘ਤੇ ਬੈਠ ਕੇ, ਗੱਡੀਆਂ ਵਿਚ ਬੈਠ ਕੇ ਅਤੇ ਡਿਊਟੀ ਵਾਲੇ ਸਥਾਨ ‘ਤੇ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਜਾਂ ਹੋਰ ਚੈਟ ਆਦਿ ਵਿਚ ਰੁਝੇ ਰਹਿੰਦੇ ਹਨ ਤਾਂ ਉਨ੍ਹਾਂ ਦਾ ਧਿਆਨ ਡਿਊਟੀ ਵੱਲ ਨਹੀਂ ਹੁੰਦਾ। ਇਸ ਨਾਲ ਜਿੱਥੇ ਆਮ ਜਨਤਾ ਦੀ ਸੁਰੱਖਿਆ ਤਾਂ ਦੂਰ ਉਨ੍ਹਾਂ ਦੀ ਆਪਣੀ ਸੁਰੱਖਿਆ ਵੀ ਖ਼ਤਰੇ ਵਿਚ ਹੁੰਦੀ ਹੈ।ਪੁਲਸ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ

ਕਿ ਜੇਕਰ ਕੋਈ ਮੁਲਾਜ਼ਮ ਡਿਊਟੀ ਦੌਰਾਨ ਸਮਾਰਟ ਫ਼ੋਨ ਦੀ ਸਕਰੀਨ ‘ਤੇ ਕੁਝ ਵੀ ਵੇਖਦਾ ਜਾਂ ਵਿਅਸਤ ਪਾਇਆ ਗਿਆ ਇਸ ਨੂੰ ਡਿਊਟੀ ਵਿਚ ਅਣਗਹਿਲੀ ਅਤੇ ਕੁਤਾਹੀ ਸਮਝਿਆ ਜਾਵੇਗਾ ਤੇ ਉਸ ਦੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਫ਼ੋਨ ਸੁਨਣ ਜਾਂ ਕਰਨ ਤਕ ਹੀ ਸੀਮਤ ਰਿਹਾ ਜਾਵੇ, ਪਰ ਉਸ ਸਮੇਂ ਵੀ ਚੌਕਸ ਰਹਿ ਕੇ ਡਿਊਟੀ ਨਿਭਾਈ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *