ਪੁਲਿਸ ਮੁਲਾਜ਼ਮ ਦੇ ਲਾਡਲੇ ਨੇ ਔਰਤ ਦੀ ਕੁੱਟਮਾਰ ਕਰਕੇ ਬਣਾਈ ਅਸ਼ਲੀਲ ਵੀਡੀਓ

ਫਿਰੋਜ਼ਪੁਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੇ ਬੇਟੇ ਨਾਲ ਜੁੜਿਆ ਹੋਇਆ ਜਿਥੇ ਇੱਕ ਔਰਤ ਨੂੰ ਨਗਨ ਕਰ ਪਹਿਲਾਂ ਉਸਦੀ ਵੀਡੀਓ ਬਣਾ ਕੇ ਵਾਇਰਲ ਕਰ ਗਈ ਗਈ।ਇਸ ਬਾਅਦ ਵਿੱਚ ਉਸ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਹ ਕਿਤੇ ਵੀ ਮੂੰਹ ਦਿਖਾਉਣ ਜੋਗੀ ਨਹੀਂ ਰਹੀ। ਪੀੜਤ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।ਅੱਜ ਪ੍ਰੈਸ ਕਲੱਬ

ਫਿਰੋਜ਼ਪੁਰ ਵਿੱਚ ਇੱਕ ਪੀੜਤ ਪਰਿਵਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬਾਲਗ ਲੜਕਾ ਕਿਸੇ ਲੜਕੀ ਨੂੰ ਪਿਆਰ ਕਰਦਾ ਸੀ ਅਤੇ ਉਹ ਦੋਵੇਂ ਘਰੋਂ ਭੱਜੇ ਹੋਏ ਸਨ। ਜਿਸ ਬਾਰੇ ਉਨ੍ਹਾਂ ਨੂੰ ਕੁੱਝ ਵੀ ਪਤਾ ਨਹੀਂ ਹੈ। ਇਸ ਗੱਲ ਨੂੰ ਲੈਕੇ ਬੀਤੇ ਦਿਨੀਂ ਪੁਲਿਸ ਮੁਲਾਜ਼ਮ ਬਖਸੀਸ ਸਿੰਘ ਦੇ ਬੇਟੇ ਅਮਨ ਨੇ ਕੁੱਝ ਬੰਦੇ ਉਨ੍ਹਾਂ ਦੇ ਘਰ ਲਿਆ ਕੇ ਪਹਿਲਾਂ ਭੰਨਤੋੜ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਦੋਵੇਂ ਜੀਆਂ ਨੂੰ ਚੁੱਕ ਕਿਤੇ ਅਣਜਾਣ ਜਗ੍ਹਾ ਉਤੇ ਲੈ ਗਏ।ਉਨ੍ਹਾਂ ਨਾਲ ਜਾਨਵਰਾਂ ਵਾਂਗ ਪਹਿਲਾਂ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਔਰਤ ਨੂੰ

ਨਗਨ ਕਰ ਕੁੱਟਮਾਰ ਕਰਦਿਆਂ ਉਸਦੀ ਵੀਡੀਓ ਬਣਾਈ ਗਈ ਅਤੇ ਲਾਈਵ ਹੋ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਦਿਖਾਈ ਗਈ। ਜਦੋਂ ਇਹ ਸਭ ਉਸ ਨਾਲ ਕੀਤਾ ਜਾ ਰਿਹਾ ਸੀ ਤਾਂ ਵੀਡੀਓ ਕਾਲ ਉਤੇ ਮੁਲਾਜ਼ਮ ਬਖਸੀਸ ਸਿੰਘ ਸਭ ਕੁੱਝ ਦੇਖ ਰਿਹਾ ਸੀ।ਇਸ ਸਾਰੀ ਘਟਨਾ ਤੋਂ ਬਾਅਦ ਜਦ ਉਹ ਪੁਲਿਸ ਚੌਂਕੀ ਚੁਗੱਤੇ ਵਾਲਾ ਥਾਣਾ ਆਰਫਕੇ ਵਿਖੇ ਦਰਖਾਸਤ ਦੇਣ ਲਈ ਗਏ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਤੁਸੀਂ ਦਰਖਾਸਤ ਦਿੱਤੀ ਤਾਂ ਤੁਹਾਡੀਆਂ ਵੀਡੀਓ ਹੋਰ ਵਾਇਰਲ ਕੀਤੀਆਂ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ  ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *