ਪ੍ਰਾਈਵੇਟ ਬੈਂਕ ਦੇ ਮੈਨੇਜਰ ਨੇ ਕਰ ‘ਤਾ ਕਾਂਡ, ਮਾ/ਰ ਗਿਆ ਭੋਲੇ ਭਾਲੇ ਲੋਕਾਂ ਨਾਲ ਕਰੋੜਾਂ ਦੀ ਠੱਗੀ

ਚੰਡੀਗੜ੍ਹ ਨਾਲ ਲੱਗਦੇ ਪਿੰਡ ਬਾਂਸੇਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੀ ਐਕਸਿਸ ਬੈਂਕ ਦੀ ਬ੍ਰਾਂਚ ਦੇ ਮੈਨੇਜਰ ਵੱਲੋਂ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਲੋਕਾਂ ਨੇ ਕਰੋੜਾਂ ਰੁਪਏ ਐਕਸਿਸ ਬੈਂਕ ਦੀ ਬ੍ਰਾਂਚ ਵਿਚ ਜਮ੍ਹਾਂ ਕਰਵਾਏ ਸਨ। ਬੈਂਕ ਦਾ ਮੈਨੇਜਰ ਗੌਰਵ ਸ਼ਰਮਾ ਜਾਅਲੀ ਦਸਤਖ਼ਤ ਜਾਂ ਕਈ ਵਾਰ ਦਸਤਖ਼ਤ ਕੀਤੇ ਹੋਏ ਚੈੱਕ ਲੈ ਕੇ ਆਪਣੇ ਕੋਲ ਰੱਖ ਲੈਂਦਾ ਸੀ। ਬੁੱਧਵਾਰ ਨੂੰ ਬਾਂਸੇਪੁਰ ਦੇ ਨਿਵਾਸੀ ਪੈਸਾ ਕਢਾਉਣ ਲਈ ਬੈਂਕ ਪਹੁੰਚੇ ਤਾਂ ਉਨ੍ਹਾਂ ਦੇ ਖਾਤੇ ਖਾਲ੍ਹੀ ਸਨ ਤਾਂ ਕੁਝ ਦਾ ਕਾਫੀ ਪੈਸਾ

ਉਨ੍ਹਾਂ ਦੀ ਜਾਣਕਾਰੀ ਤੋਂ ਬਿਨ੍ਹਾਂ ਕੱਢਿਆ ਜਾ ਚੁੱਕਾ ਸੀ। ਇਸ ਗੱਲ ਦਾ ਪਤਾ ਲੱਗਦੇ ਹੀ ਜਦੋਂ ਬੈਂਕ ਦੇ ਬਾਕੀ ਖਾਤਾ ਧਾਰਕ ਵੀ ਉੱਥੇ ਪਹੁੰਚੇ ਤਾਂ ਉਨ੍ਹਾਂ ਦੇ ਖਾਤਿਆਂ ਵਿਚੋਂ ਵੀ ਲੱਖਾਂ ਤੋਂ ਲੈ ਕੇ ਕਰੋੜਾਂ ਰੁਪਏ ਤੱਕ ਨਿਕਲ ਚੁੱਕੇ ਸਨ। ਬਾਕੀ ਲੋਕਾਂ ਨੇ ਬੈਂਕ ਆ ਕੇ ਬੈਂਕ ਖਾਤੇ ਦੀ ਸਟੇਟਮੈਂਟ ਕਢਵਾਈ ਤਾਂ ਉਨ੍ਹਾਂ ਨੂੰ ਠੱਗੀ ਦਾ ਪਤਾ ਲੱਗਿਆ। ਜਦੋਂ ਪੂਰੀ ਠੱਗੀ ਸਾਹਮਣੇ ਆਈ ਤਾਂ ਬਾਂਸੇਪੁਰ ਦੇ ਲੋਕਾਂ ਦੇ ਕਰੀਬਨ 50 ਕਰੋੜ ਰੁਪਏ ਕੱਢੇ ਜਾ ਚੁੱਕੇ ਸਨ ਅਤੇ ਮੈਨੇਜਰ ਗੌਰਵ ਸ਼ਰਮਾ ਇਹ ਪੈਸੇ ਕੱਢ ਕੇ ਫਰਾਰ ਹੋ ਚੁੱਕਿਆ ਹੈ।

ਪੁਲਸ ਨੇ ਮੁੱਲਾਂਪੁਰ ਗਰੀਬਦਾਸ ਥਾਣਾ ਵਿਚ ਧੋਖਾਧੜੀ ਪੀੜਤ 24 ਲੋਕਾਂ ਦੀ ਸ਼ਿਕਇਤਾਂ ਪਹੁੰਚ ਚੁੱਕੀਆਂ ਸਨ। ਦਿਨ ਵਿਚ ਲੋਕਾਂ ਨੇ ਜਦੋਂ ਬੈਂਕ ਦੇ ਬਾਹਰ ਪ੍ਰਦਰਸ਼ਨ ਕੀਤਾ ਤਾਂ ਲੋਕਾਂ ਦੀ ਕਰੋੜਾਂ ਦੀ ਕਮਾਈ ’ਤੇ ਹੱਥ ਸਾਫ ਕਰਨ ਵਾਲੇ ਬੈਂਕ ਮੈਨੇਜਰ ਖਿਲਾਫ ਡੀ.ਐੱਸ.ਪੀ. ਧਰਮਵੀਰ ਦੇ ਹੁਕਮਾਂ ’ਤੇ ਐੱਸ.ਐੱਚ.ਓ. ਸਿਮਰਨਜੀਤ ਸਿੰਘ ਪੁਲਸ ਪਾਰਟੀ ਸਹਿਤ ਪਹੁੰਚੇ ਤੇ ਲੋਕਾਂ ਨੂੰ ਸ਼ਾਂਤ ਕਰਵਾਇਆ। ਲੋਕਾਂ ਤੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਫਰਾਰ ਬੈਂਕ ਮੈਨੇਜਰ ਗੌਰਵ ਦੀ ਭਾਲ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦਸਤਾਵੇਜ਼ਾਂ ਦੇ ਨਾਲ ਬੈਂਕ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਂਕ ਮੈਨੇਜਰ ਗੌਰਵ ਸ਼ਰਮਾ ਪਠਾਨਕੋਟ ਦਾ ਰਹਿਣ ਵਾਲਾ ਹੈ ਜੋ ਨਿਊ ਚੰਡੀਗੜ੍ਹ ਦੀ ਇਕ ਸੁਸਾਇਟੀ ਵਿਚ ਰਹਿੰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *