ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਹਸਤੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਨਮਾਨਿਤ ਕੀਤਾ।ਨਿਰਮਲ ਰਿਸ਼ੀ ਨੇ ਗੁਲਾਬੋ ਮਾਸੀ ਤੋਂ ਲੈ ਕੇ ਪੰਜਾਬੀ ਫ਼ਿਲਮਾਂ ਦੀ ਬੇਬੇ ਤਕ ਅਤੇ ਰੰਗ-ਮੰਚ ਦੇ ਇਕ ਅਦਾਕਾਰ ਤੋਂ ਲੈ ਕੇ ਪਦਮ ਸ੍ਰੀ ਹਾਸਲ ਕਰਨ ਦਾ ਸ਼ਾਨਦਾਰ ਸਫਰ ਤੈਅ ਕੀਤਾ ਹੈ। ਨਿਰਮਲ ਰਿਸ਼ੀ ਨੇ 6 ਦਹਾਕਿਆਂ ਤੋਂ 60 ਤੋਂ ਵੱਧ ਫਿਲਮਾਂ ਵਿਚ ਕੰਮ ਕੀਤਾ ਹੈ। ਪੰਜਾਬੀ ਮਨੋਰੰਜਨ ਸਨਅਤ ਵਿਚ ਕਰੀਬ 6 ਦਹਾਕਿਆਂ ਤੋਂ ਵੱਧ
ਸਮੇਂ ਬਾਅਦ ਵੀ ਉਨ੍ਹਾਂ ਦੀ ਅਦਾਕਾਰੀ ਦਾ ਜਲਵਾ ਇਸ ਤਰ੍ਹਾਂ ਬਰਕਰਾਰ ਹੈ ਕਿ ਪੰਜਾਬੀ ਫ਼ਿਲਮਾਂ ਨਿਰਮਲ ਰਿਸ਼ੀ ਦੇ ਕਿਰਦਾਰ ਤੋਂ ਬਿਨ੍ਹਾਂ ਅਧੂਰੀਆਂ ਜਾਪਦੀਆਂ ਹਨ।ਨਿਰਮਲ ਰਿਸ਼ੀ ਮਾਨਸਾ ਜ਼ਿਲ੍ਹੇ ਨਾਲ ਸੰਬੰਧ ਰੱਖਦੇ ਹਨ, ਉਨ੍ਹਾਂ ਦੇ ਪਿਤਾ ਦਾ ਨਾਮ ਬਲਦੇਵ ਰਿਸ਼ੀ ਸੀ ਅਤੇ ਮਾਤਾ ਦਾ ਨਾਮ ਬਚਨੀ ਦੇਵੀ ਸੀ। ਉਨ੍ਹਾਂ ਦੇ ਪਿਤਾ ਪਿੰਡ ਦੇ ਸਰਪੰਚ ਸਨ। ਪੰਜਾਬੀ ਰੰਗਮੰਚ ਤੋਂ ਸਿਨੇਮਾ ਵੱਲ ਆਏ ਨਿਰਮਲ ਰਿਸ਼ੀ ਨੇ ਅਪਣੇ ਫ਼ਿਲਮੀ ਸਫ਼ਰ ਦਾ ਆਗ਼ਾਜ਼ ਨਾਟਕਕਾਰ ਹਰਪਾਲ ਟਿਵਾਣਾ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਲੌਂਗ ਦਾ ਲਿਸ਼ਕਾਰਾ’ (1983) ਤੋਂ ਕੀਤਾ ਸੀ।
‘ਅੰਗਰੇਜ਼’, ‘ਨਿੱਕਾ ਜ਼ੈਲਦਾਰ’ ਵਰਗੀਆਂ ਫ਼ਿਲਮਾਂ ਨੇ ਉਨ੍ਹਾਂ ਨੂੰ ਇਕ ਨਵੀਂ ਪਛਾਣ ਦਿਤੀ। ਉਨ੍ਹਾਂ ਨੂੰ ਸਾਲ 2012 ਵਿਚ ਸੰਗੀਤ ਨਾਟਕ ਅਕਾਦਮੀ ਅਵਾਰਡ ਵੀ ਮਿਲ ਚੁੱਕਿਆ ਹੈ। ਨਿਰਮਲ ਰਿਸ਼ੀ ਅਕਸਰ ਫ਼ਿਲਮਾਂ ਦਾ ਮਿਹਨਤਾਨਾ ਨਾ ਮਿਲਣ ਬਾਰੇ ਵੀ ਖੁੱਲ੍ਹ ਕੇ ਬੋਲਦੇ ਰਹੇ ਹਨ। ਉਹ ਕਹਿੰਦੇ ਹਨ ਕਿ ਮੁੱਖ ਭੂਮਿਕਾ ਨਿਭਾਉਣ ਵਾਲੇ ਅਦਾਕਾਰਾਂ ਜਾਂ ਵੱਡੇ ਨਾਮਾਂ ਤੋਂ ਇਲਾਵਾ ਬਾਕੀ ਕਲਾਕਾਰਾਂ ਨੂੰ ਬਹੁਤੇ ਪੈਸੇ ਨਹੀਂ ਮਿਲਦੇ।
ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ