ਪੰਜਾਬੀ ਨੌਜਵਾਨਾਂ ਦੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦੱਸ ਦਈਏ ਕਿ ਬੀਤੇ ਦਿਨੀਂ ਮਨੀਲਾ ਦੇ ਸਨਹੋਸੀਇਨ ਸ਼ਹਿਰ ਇੱਕ ਹਮਲਾਵਰ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆ ਦੇ 35 ਸਾਲਾ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆ ਦਾ ਵਸਨੀਕ ਅਵਤਾਰ ਸਿੰਘ(35) ਪੁੱਤਰ ਸਵਰਗੀ ਬੂਟਾ ਸਿੰਘ ਮੱਧਵਰਗੀ
ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਉਜਵਲ ਭਵਿੱਖ ਤੇ ਰੋਜ਼ਗਾਰ ਦੀ ਭਾਲ ਲਈ 2016 ਵਿਚ ਮਨੀਲਾ ਵਿਖੇ ਰਹਿੰਦੀ ਆਪਣੀ ਭੈਣ ਸਰਬਜੀਤ ਕੌਰ ਤੇ ਜੀਜਾ ਨਿਰਮਲ ਸਿੰਘ ਦੇ ਕੋਲ ਚਲਾ ਗਿਆ ਸੀ, ਉਥੇ ਉਹ ਮਨੀਲਾ ਦੇ ਸਨਹੋਸੀਇਨ ਸ਼ਹਿਰ ਵਿਚ 8 ਸਾਲਾਂ ਤੋਂ ਕੰਮ ਕਰ ਰਿਹਾ ਸੀ ਪ੍ਰੰਤੂ 17 ਮਾਰਚ ਦੀ ਸ਼ਾਮ ਜਦੋਂ ਉਹ ਮੋਟਰ ਸਾਈਕਲ ’ਤੇ ਕੰਮ ਤੋਂ ਘਰ ਨੂੰ ਵਾਪਸ ਪਰਤ ਰਿਹਾ ਸੀ ਅਤੇ ਜਦੋਂ ਉਹ ਘਰ ਲਾਗੇ ਪਹੁੰਚਿਆ ਤਾਂ ਪਿਛਾ ਕਰਦੇ ਆ ਰਹੇ
ਇੱਕ ਟਰਾਈਸਾਈਕਲ (ਰਿਕਸ਼ਾ) ’ਤੇ ਸਵਾਰ ਇੱਕ ਨੌਜਵਾਨ ਨੇ ਪਹਿਲਾਂ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਕੇ ਸੁੱਟ ਦਿੱਤਾ ਅਤੇ ਉਕਤ ਹਮਲਾਵਰ ਨੇ ਇੱਕਦਮ ਉਤਰ ਕੇ ਉਸ ਦੇ ਪੇਟ ’ਚ ਕਿਸੇ ਤੇਜ਼ਧਾਰ ਹਥਿਆਰ ਨਾਲ ਬੜੀ ਬੇਰਹਿਮੀ ਨਾਲ ਜ਼ੋਰਦਾਰ ਕਈ ਵਾਰ ਕਰਕੇ ਕਤਲ ਕਰ ਦਿੱਤਾ। ਜਦਕਿ ਉਕਤ ਸਾਰੀ ਘਟਨਾ ਉਥੇ ਸੜਕ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ