ਪੰਜਾਬ ਲਈ ਰਾਹਤ ਭਰੀ ਖਬਰ ਆਈ ਹੈ। ਅੱਜ ਰਾਤ ਤੋਂ ਸੂਬੇ ਵਿਚ ਮੌਸਮ ਬਦਲ ਜਾਵੇਗਾ। ਠੰਢੀਆਂ ਹਵਾਵਾਂ ਨਾਲ ਪਾਰਾ ਥੱਲੇ ਆਵੇਗਾ। ਕਈ ਥਾਈਂ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।ਖਬਰ ਹੈ ਕਿ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਅੱਜ ਰਾਤ ਤੋਂ ਸੂਬੇ ਵਿਚ ਮੌਸਮ ਬਦਲ ਸਕਦਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਤੂਫਾਨ ਤੇ ਬਾਰਸ਼ ਹੋ ਸਕਦੀ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਵੈਸਟਰਨ ਡਿਸਟਰਬੈਂਸ (Monsoon Red alert) ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।ਇਧਰ, ਕਹਿਰ ਦੀ ਇਸ ਗਰਮੀ ਦੌਰਾਨ ਰਾਹਤ ਦੇਣ ਵਾਲੀ ਖਬਰ ਆਈ ਹੈ। ਕੇਰਲ ਵਿਚ ਦੋ ਦਿਨ ਪਹਿਲਾਂ ਹੀ ਮਾਨਸੂਨ ਪਹੁੰਚ ਗਿਆ ਹੈ।
ਆਈਐਮਡੀ ਨੇ ਅਧਿਕਾਰਤ ਤੌਰ ‘ਤੇ ਇਸ ਦਾ ਐਲਾਨ ਕੀਤਾ ਹੈ। ਕੇਰਲ ਵਿੱਚ ਮਾਨਸੂਨ ਸਮੇਂ ਤੋਂ ਦੋ ਦਿਨ ਪਹਿਲਾਂ ਪਹੁੰਚ ਗਿਆ ਹੈ। ਕੇਰਲ ਦੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ (Monsoon News) ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੱਕਰਵਾਤੀ ਤੂਫਾਨ ਰੇਮਲ ਕਾਰਨ ਦੱਖਣ-ਪੱਛਮੀ ਮਾਨਸੂਨ ਵੀਰਵਾਰ ਨੂੰ ਕੇਰਲ ਤੱਟ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ‘ਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ