ਪੰਜਾਬ ‘ਚ ਆ ਸਕਦਾ ਤੂਫ਼ਾਨ ਤੇ ਭਾਰੀ ਮੀਂਹ, 9 ਜਿਲ੍ਹਿਆਂ ‘ਚ ਅਲਰਟ ਹੋਇਆ ਜਾਰੀ

ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਸੂਬੇ ‘ਚ ਅਗਲੇ 3 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ‘ਚ 30 ਜੂਨ ਮਤਲਬ ਕਿ ਅੱਜ ਤੋਂ 2 ਜੁਲਾਈ ਤੱਕ ਤੂਫ਼ਾਨ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪਠਾਨਕੋਟ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ 1-2 ਦਿਨਾਂ ‘ਚ ਮਾਨਸੂਨ ਬਾਕੀ ਜ਼ਿਲ੍ਹਿਆਂ ‘ਚ ਵੀ ਪਹੁੰਚ ਜਾਵੇਗਾ। ਆਉਣ ਵਾਲੇ ਦਿਨਾਂ ‘ਚ ਸੂਬੇ ਅੰਦਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਅੱਜ ਦੇ ਦਿਨ ਲਈ ਪੂਰੇ ਸੂਬੇ ‘ਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ

ਵਲੋਂ ਮਿਲੀ ਜਾਣਕਾਰੀ ਮੁਤਾਬਕ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ ‘ਚ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਨਾਲ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਨਵਾਂਸ਼ਹਿਰ ‘

ਚ 66 ਐੱਮਐੱਮ ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਹਵਾਈ ਅੱਡੇ, ਫ਼ਤਿਹਗੜ੍ਹ ਸਾਹਿਬ ਤੇ ਰੂਪਨਗਰ ਵਿੱਚ ਵੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 39.7, ਲੁਧਿਆਣਾ ਵਿੱਚ 36.8, ਪਟਿਆਲਾ ਵਿੱਚ 38, ਪਠਾਨਕੋਟ ’ਚ 38.7, ਬਠਿੰਡਾ ’ਚ 37.6, ਬਰਨਾਲਾ ’ਚ 37, ਫਰੀਦਕੋਟ ’ਚ 42.1, ਫਤਿਹਗੜ੍ਹ ਸਾਹਿਬ ਵਿੱਚ 37.1, ਸੈਲਸੀਅਸ ਦਰਜ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *