ਪੰਜਾਬ ‘ਚ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧੇ ਦਾ ਐਲਾਨ 21 ਜਨਵਰੀ ਤੱਕ ਹੋਈਆਂ ਛੁੱਟੀਆਂ

ਕੜਾਕੇ ਦੀ ਠੰਡ ’ਚ 6ਵੀਂ ਤੋਂ 12ਵੀਂ ਤੱਕ ਪੜ੍ਹ ਰਹੇ ਵਿਦਿਆਰਥੀਆਂ ’ਤੇ ਸਿੱਖਿਆ ਵਿਭਾਗ ਨੂੰ ਕੋਈ ਤਰਸ ਨਹੀਂ ਆ ਰਿਹਾ ਹੈ। ਕੜਾਕੇ ਦੀ ਠੰਡ ਦੇ ਮੱਦੇਨਜ਼ਰ ਵਿਭਾਗ ਨੇ ਪਹਿਲੀ ਤੋਂ ਪੰਜਵੀਂ ਜਮਾਤ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਜਦੋਂਕਿ ਠੰਡ ਅਤੇ ਧੁੰਦ ਵਿਚ ਅੱਜ ਵੱਡੀ ਉਮਰ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਗਿਆ ਹੈ। ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਵਿਦਿਆਰਥੀ ਕੰਬਦੇ ਹੋਏ ਸਕੂਲਾਂ ’ਚ ਆਏ ਅਤੇ ਜ਼ਿਆਦਾਤਰ ਵਿਦਿਆਰਥੀ ਜਮਾਤਾਂ ਵਿਚ ਵੀ ਕੰਬਦੇ ਦੇਖੇ ਗਏ। ਕੁਝ ਦਿਨ ਪਹਿਲਾਂ ਸੀਤ ਲਹਿਰ ਅਤੇ ਧੁੰਦ ਕਾਰਨ ਅੰਮ੍ਰਿਤਸਰ ਦੇ ਅਟਾਰੀ

ਦੇ ਸਰਕਾਰੀ ਸਕੂਲ ’ਚ ਪੜ੍ਹਦੇ ਇਕ ਵਿਦਿਆਰਥੀ ਦੀ ਸਕੂਲ ਆਉਂਦੇ ਸਮੇਂ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਵਿਭਾਗ ਨੇ ਉਕਤ ਘਟਨਾ ਤੋਂ ਅਜੇ ਤੱਕ ਕੋਈ ਸਬਕ ਨਹੀਂ ਲਿਆ ਅਤੇ ਵਿਭਾਗ ਦੀ ਲਾਪ੍ਰਵਾਹੀ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਸੱਦਾ ਦੇ ਰਹੀ ਹੈ।ਜਾਣਕਾਰੀ ਮੁਤਾਬਕ ਪੰਜਾਬ ਸਮੇਤ ਅੰਮ੍ਰਿਤਸਰ ’ਚ ਠੰਡ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ’ਚ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ। ਵਿਭਾਗ ਨੇ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੇ ਛੋਟੇ ਬੱਚਿਆਂ ਲਈ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ ਪਰ 6ਵੀਂ

ਤੋਂ 12ਵੀਂ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਠੰਡ ਵਿਚ ਹੀ ਸਕੂਲਾਂ ’ਚ ਬੁਲਾਇਆ ਜਾ ਰਿਹਾ ਹੈ। ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪਹਿਲੇ ਦਿਨ ਵਿਦਿਆਰਥੀ ਕੰਬਦੇ ਹੋਏ ਸਕੂਲਾਂ ਵਿਚ ਆਏ ਅਤੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਖੰਘ ਅਤੇ ਨੱਕ ਵਗਦਾ ਦੇਖਿਆ ਗਿਆ। ਠੰਡ ਕਾਰਨ ਅਧਿਆਪਕ ਚਾਹ ਦੀ ਚੁਸਕੀਆਂ ਲੈ ਰਹੇ ਸਨ ਪਰ ਵਿਦਿਆਰਥੀ ਜਮਾਤਾਂ ਵਿਚ ਬੈਠੇ ਕੰਬ ਰਹੇ ਸਨ। ਸਥਿਤੀ ਇਹ ਸੀ

ਕਿ ਵਿਦਿਆਰਥੀ ਛੁੱਟੀਆਂ ਆਉਣ ਦਾ ਇੰਤਜ਼ਾਰ ਕਰ ਰਹੇ ਸਨ ਤਾਂ ਜੋ ਉਹ ਖੁਦ ਨੂੰ ਠੰਡ ਤੋਂ ਬਚਾਉਣ ਲਈ ਘਰ ਦੇ ਅੰਦਰ ਹੀ ਰਹਿ ਸਕਣ ਅਤੇ ਵਧੇਰੇ ਗਰਮ ਕੱਪੜੇ ਪਾ ਸਕਣ। ਉਕਤ ਸਕੂਲਾਂ ’ਚ ਅਧਿਆਪਕ ਹੀਟਰ ਅਤੇ ਅੱਗ ਸੇਕਦੇ ਦੇਖੇ ਗਏ। ਕਈ ਵਿਦਿਆਰਥੀਆਂ ਨੇ ਕਿਹਾ ਕਿ ਸੀਤ ਲਹਿਰ ਵਧ ਰਹੀ ਹੈ। ਜਮਾਤਾਂ ’ਚ ਠੰਡ ਕਾਰਨ ਉਹ ਪੜ੍ਹਾਈ ’ਚ ਵੀ ਧਿਆਨ ਨਹੀਂ ਦੇ ਪਾ ਰਹੇ ਹਨ। ਉਹ ਅੱਜ ਸਾਰਾ ਦਿਨ ਕੰਬਦੇ ਰਹੇ। ਸਰਕਾਰ ਨੂੰ ਠੰਡ ਦੇ ਘਟਣ ਤੱਕ ਛੁੱਟੀਆਂ ਵਧਾਉਣੀਆਂ ਚਾਹੀਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *