ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਦੇ ਨੌਜਵਾਨ ਦਾ ਮਹਿਜ 200 ਰੁਪਏ ਦੇ ਲੈਣ ਦੇ ਅੰਦਰ ਲੈ ਕੇ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਿੰਟੂ ਮਸੀਹ 34 ਸਾਲ ਪੁੱਤਰ ਤਰਸੇਮ ਮਸੀਹ ਵਾਸੀ ਜੋੜੀਆਂ ਕਲਾਂ ਦਾ ਜੋ ਕਿ ਜਲੰਧਰ ਵਿਖੇ ਕਿਸੇ ਢਾਬੇ ਤੇ ਕੰਮ ਕਰਦਾ ਸੀ ਉਹ ਛੁੱਟੀ ਲੈ ਕੇ ਪਿੰਡ ਆਇਆ ਹੋਇਆ ਸੀ।ਵੀਰਵਾਰ ਸ਼ਾਮ ਨੂੰ ਮਿੰਟੂ ਮਸੀਹ ਪਿੰਡ ਹਰੂਵਾਲ ਵਿਖੇ ਆਪਣੇ ਮਿੱਤਰ ਸੁਖਾ ਮਸੀਹ ਨਾਲ ਸ਼ਰਾਬ ਪੀਣ ਗਿਆ ਸੀ ਤੇ ਉੱਥੇ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਦੌਰਾਨ ਸ਼ਰਾਬ ਤਸਕਰ ਅਤੇ ਉਸਦੀ
ਪਤਨੀ ਵੱਲੋਂ ਉਸ ਦੇ ਉੱਪਰ ਤੇਜ਼ਧਾਰ ਹਥਿ ਆ ਰਾਂ ਨਾਲ ਹ ਮਲਾ ਕਰ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾ ਸ਼ ਨੂੰ ਨੇੜਲੇ ਡਰੇਨ ਨਾਲੇ ਵਿੱਚ ਸੁੱਟ ਦਿੱਤਾ ਗਿਆ। ਇਸ ਦੀ ਜਾਣਕਾਰੀ ਉਸ ਦੇ ਨਾਲ ਗਏ ਸੁੱਖਾ ਮਸੀਹ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਗਈ। ਇਸ ਸਬੰਧੀ ਤੁਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਲਾ ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਉਧਰ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਥਾਣਾ ਡੇਰਾ ਬਾਬਾ ਨਾਨਕ ਦੀ
ਪੁਲਿਸ ਸ਼ਰਾਬ ਤਸਕਰ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਸ਼ੁਕਰਵਾਰ ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਧਰਨਾ ਲਗਾ ਦਿੱਤਾ। ਮੌਕੇ ‘ਤੇ ਪੁੱਜੇ ਡੀਐੱਸਪੀ ਨੇ ਮਿੰਟੂ ਮਸੀਹ ਦੇ ਪਰਿਵਾਰਿਕ ਮੈਂਬਰਾਂ ਨੂੰ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਸੁੱਖਾ ਮਸੀਹ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਧਰਨਾ ਚੁੱਕਿਆ । ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ