ਪੰਜਾਬ ਦਾ ਇੱਕ ਅਜਿਹਾ ਸਕੂਲ ਜਿਥੇ ਇੱਕ ਹੀ ਟੀਚਰ ਤੇ ਇੱਕ ਹੀ ਬੱਚਾ ਦੇਖ ਕੇ ਹਾਸਾ ਵੀ ਆਵੇਗਾ ਤੇ ਦੁਖ ਵੀ ਆਵੇਗਾ ਦੇਖ ਕੇ

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਬੁੱਢਾ ਸਿੰਘ ਵਾਲਾ ਦੇ ਸਮਾਰਟ ਸਕੂਲ ਵਿੱਚ ਪਿਛਲੇ 3 ਸਾਲਾਂ ਤੋਂ ਸਿਰਫ਼ ਇੱਕ ਵਿਦਿਆਰਥੀ ਹੀ ਪੜ੍ਹ ਰਿਹਾ ਹੈ, ਜੋ ਹੁਣ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੈ, ਜਿਸ ਦੀ ਪੜ੍ਹਾਈ ’ਤੇ ਸਰਕਾਰ ਲੱਖਾਂ ਰੁਪਏ ਖਰਚ ਕਰ ਰਹੀ ਹੈ।ਅਧਿਆਪਕਾ ਨੇ ਇਹ ਵੀ ਮੰਨਿਆ ਕਿ ਉਹ ਇੱਕ ਬੱਚੇ ਨੂੰ ਪੜ੍ਹਾਉਣ ਆਉਂਦੀ ਹੈ, ਜਦਕਿ ਕੋਈ ਹੋਰ ਨਹੀਂ ਆ ਰਿਹਾ। ਬੱਚੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਇੱਕ ਕਿਲੋਮੀਟਰ ਦੂਰ ਤੋਂ ਸਾਈਕਲ ’ਤੇ ਸਕੂਲ ਆਉਂਦਾ ਹੈ, ਪਰ ਸਕੂਲ ਵਿੱਚ ਹੋਰ ਕੋਈ ਵਿਦਿਆਰਥੀ ਨਹੀਂ ਹੈ। ਬੱਚੇ ਦਾ ਕਹਿਣਾ ਹੈ ਕਿ ਹੋਰ ਕੋਈ ਵਿਦਿਆਰਥੀ

ਨਾ ਹੋਣ ਕਾਰਨ ਉਸ ਨੂੰ ਇਕੱਲੇ ਹੀ ਆਉਣਾ ਪੈਂਦਾ ਹੈ। ਅਧਿਆਪਕਾ ਨੇ ਦੱਸਿਆ ਕਿ ਪਿੰਡ ਵਿੱਚ 35-40 ਘਰ ਹਨ ਪਰ ਸਾਰੇ ਜਨਰਲ ਵਰਗ ਦੇ ਹਨ ਅਤੇ ਉਨ੍ਹਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ। ਟੀਚਰ ਨੇ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਬੱਚਿਆਂ ਨੂੰ ਸਮਾਰਟ ਸਕੂਲਾਂ ਵਿੱਚ ਨਹੀਂ ਭੇਜਿਆ ਜਾ ਰਿਹਾ। ਇਸ ਸਬੰਧੀ ਪ੍ਰਾਇਮਰੀ ਸਕੂਲਾਂ ਦੇ ਡੀ.ਈ.ਓ. ਨੇ ਫੋਨ ਨਹੀਂ ਚੁੱਕਿਆ, ਜਦਕਿ ਡੀ.ਈ.ਓ. ਸੈਕੰਡਰੀ

ਇਕਬਾਲ ਸਿੰਘ ਨੇ ਕਿਹਾ ਕਿ ਇਹ ਸੱਚ ਹੈ ਕਿ ਇੱਥੇ ਸਿਰਫ਼ ਇੱਕ ਹੀ ਬੱਚਾ ਪੜ੍ਹਦਾ ਹੈ, ਜਿਸ ਲਈ ਸਿਰਫ਼ ਇੱਕ ਟੀਚਰ ਹੀ ਭਰਤੀ ਕੀਤਾ ਗਿਆ ਹੈ, ਜੋ ਸਕੂਲ ਚਲਾਉਂਦੀ ਹੈ ਤੇ ਬੱਚੇ ਨੂੰ ਪੜ੍ਹਾਉਂਦੀ ਹੈ। ਸਕੂਲ ਬੰਦ ਕਰਨ ਦੇ ਸਵਾਲ ‘ਤੇ ਡੀ.ਈ.ਓ. ਨੇ ਕਿਹਾ ਕਿ ਜਿੰਨਾ ਚਿਰ ਬੱਚਾ ਸਕੂਲ ਵਿੱਚ ਪੜ੍ਹਦਾ ਹੈ, ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਇਕ ਸਕੂਲ ‘ਤੇ ਸਰਕਾਰ ਦੇ ਲੱਖਾਂ ਰੁਪਏ ਖਰਚ ਹੋ ਰਹੇ ਹਨ, ਜਦਕਿ ਇਕ ਹੀ ਬੱਚਾ ਪੜ੍ਹਨ ਲਈ ਆ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *