ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ‘ਚ ‘ਭਾਰਤ ਬੰਦ’ ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ‘ਭਾਰਤ ਬੰਦ’ ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਦੇ ਵਾਹਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਅੰਦੋਲਨ ਕਾਰਨ ਬੱਸਾਂ

ਬੰਦ ਹੋ ਗਈਆਂ ਹਨ ਅਤੇ ਸਵਾਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀਆਂ ਦਾ ਆਪਣੀ ਮੰਜ਼ਿਲ ’ਤੇ ਪੁੱਜਣਾ ਮੁਸ਼ਕਲ ਹੋ ਗਿਆ ਹੈ।ਪਨਬੱਸ/ਪੀ. ਆਰ. ਟੀ. ਸੀ. ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ।ਇਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਹਨ ਪਰ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਬੰਦ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਯੂਨੀਅਨ ਕਿਸਾਨਾਂ ਦੇ ਅੰਦੋਲਨ ਦਾ ਪੂਰਾ ਸਮਰਥਨ ਕਰਨ ਜਾ ਰਹੀ ਹੈ। ਇਸ ਕਾਰਨ ਭਾਰਤ ਬੰਦ ਦੇ ਸਫ਼ਲ ਹੋਣ ਦਾ ਅੰਦਾਜ਼ਾ

ਲਗਾਇਆ ਜਾ ਰਿਹਾ ਹੈ। ਜੇਕਰ ਬੱਸਾਂ ਬੰਦ ਰਹੀਆਂ ਤਾਂ ਯਾਤਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਬੱਸ ਸਟੈਂਡ ਦੇ ਕਾਊਂਟਰ ਖ਼ਾਲੀਕਿਸਾਨਾਂ ਦੇ ਅੰਦੋਲਨ ਕਾਰਨ ਬੱਸ ਸਟੈਂਡ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘੱਟ ਗਈ ਹੈ। ਇਸ ਕਾਰਨ ਪੰਜਾਬ ਤੋਂ ਇਲਾਵਾ ਕਈ ਲੰਬੇ ਰੂਟ ਬੰਦ ਹੋ ਗਏ ਹਨ ਪਰ ਕਿਸੇ ਖ਼ਤਰੇ ਤੋਂ ਬਚਣ ਲਈ ਨਿੱਜੀ ਬੱਸ ਚਾਲਕ ਵੀ ਆਪਣੀਆਂ ਬੱਸਾਂ ਨੂੰ ਥੋੜ੍ਹੇ ਸਮੇਂ ਲਈ ਹੀ ਚਲਾ ਰਹੇ ਹਨ। ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨ ਆਪਣਾ ਧਰਨਾ ਵਾਪਸ ਨਹੀਂ ਲੈਂਦੇ। ਇਸ ਕਾਰਨ ਬੱਸ ਸਟੈਂਡ ਵਿਖੇ ਲੰਬੇ ਰੂਟਾਂ ਦੇ ਕਾਊਂਟਰ ਖ਼ਾਲੀ ਰਹੇ ਅਤੇ ਯਾਤਰੀਆਂ ਦੀ ਭਾਰੀ ਭੀੜ ਰਹੀ। ਕਈ ਯਾਤਰੀ ਆਪਣੇ ਘਰਾਂ ਨੂੰ ਜਾਣ ਲਈ ਬੱਸਾਂ ਦਾ ਇੰਤਜ਼ਾਰ ਕਰਦੇ ਰਹੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *