ਪੰਜਾਬ ਰਾਜਪਾਲ ਨੇ ਸੌਂਪਿਆ ਅਸਤੀਫ਼ਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਜਾਣਕਾਰੀ ਮੁਤਾਬਕ ਬਨਵਾਰੀ ਲਾਲ ਨੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੇ ਅਸਤੀਫ਼ੇ ਦੇ ਪੱਤਰ ‘ਚ ਬਨਵਾਰੀ ਲਾਲ ਨੇ ਲਿਖਿਆ ਹੈ ਕਿ ਮੈਂ ਆਪਣੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਕਾਰਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫ਼ਾ ਦੇ

ਰਿਹਾ ਹਾਂ। ਕਿਰਪਾ ਕਰਕੇ ਇਸਨੂੰ ਸਵੀਕਾਰ ਕਰੋ।31 ਅਗਸਤ 2021 ਨੂੰ ਪੰਜਾਬ ਦੇ ਰਾਜਪਾਲ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਅਸਾਮ ਅਤੇ ਤਾਮਿਲਨਾਡੂ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਪੰਜਾਬ ‘ਚ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਵਿਵਾਦਾਂ ਨੂੰ ਜਨਮ ਦਿੱਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਜਿਹਾ ਟਕਰਾਅ ਹੋਇਆ ਕਿ ਦੋਵਾਂ ਨੂੰ ਆਪਣੇ ਹੱਕਾਂ ਲਈ ਸੁਪਰੀਮ ਕੋਰਟ ਤਕ ਪਹੁੰਚ ਕਰਨੀ ਪਈ। ਇਸ ਤੋਂ ਪਹਿਲਾਂ ਉਹ ਅਸਾਮ ਦੇ ਵੀ ਰਾਜਪਾਲ ਰਹਿ ਚੁੱਕੇ ਹਨ। 78 ਸਾਲਾ ਬਨਵਾਰੀ ਲਾਲ ਪੁਰੋਹਿਤ ਵੀ ਦੋ ਵਾਰ ਕਾਂਗਰਸ

ਤੇ ਇਕ ਵਾਰ ਭਾਜਪਾ ਦੀ ਟਿਕਟ ਤੋਂ ਸੰਸਦ ਮੈਂਬਰ ਬਣ ਚੁੱਕੇ ਹਨ। ਉਨ੍ਹਾਂ 1977 ‘ਚ ਸਿਆਸਤ ‘ਚ ਕਦਮ ਰੱਖਿਆ ਅਤੇ ਵਿਦਰਭ ਅੰਦੋਲਨ ਕਮੇਟੀ ਦੀ ਟਿਕਟ ‘ਤੇ 1978 ‘ਚ ਨਾਗਪੁਰ ਤੋਂ ਵਿਧਾਨ ਸਭਾ ਚੋਣ ਜਿੱਤੀ। 1980 ‘ਚ ਦੱਖਣੀ ਨਾਗਪੁਰ ਤੋਂ ਕਾਂਗਰਸ ਦੇ ਵਿਧਾਇਕ ਬਣੇ। 1984 ਤੇ 1989 ‘ਚ ਉਹ ਕਾਂਗਰਸ ਦੀ ਟਿਕਟ ‘ਤੇ ਨਾਗਪੁਰ ਲੋਕ ਸਭਾ ਹਲਕੇ ਤੋਂ ਚੁਣੇ ਗਏ ਸਨ। 1991 ‘ਚ ਉਹ ਰਾਮ ਮੰਦਰ ਮੁੱਦੇ ਨੂੰ ਲੈ ਕੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਨੇ ਉਨ੍ਹਾਂ ਨੂੰ 1996 ‘ਚ ਟਿਕਟ ਦਿੱਤੀ ਤੇ ਉਹ ਤੀਜੀ ਵਾਰ ਸੰਸਦ ਮੈਂਬਰ ਬਣੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *