ਪੰਜਾਬ ਹਰਿਆਣਾ ਵਿੱਚ ਠੰਢ ਦਾ ਯੈਲੋ ਅਲਰਟ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਫਿਲਹਾਲ ਕੁਝ ਦਿਨਾਂ ਤੱਕ ਠੰਡ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਵਾਲੀ ਹੈ। ਉਸ ਤੋਂ ਬਾਅਦ ਸੂਬੇ ‘ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ,

ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਹਰਿਆਣਾ ਦੇ ਕੈਥਲ, ਕਰਨਾਲ ਅਤੇ ਕੁਰੂਕਸ਼ੇਤਰ ਵਿੱਚ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ‘ਚ 40-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਅਚਾਨਕ ਤੇਜ਼ ਹਵਾਵਾਂ ਅਤੇ ਤੂਫਾਨ ਆਉਣ

ਦੀ ਸੰਭਾਵਨਾ ਹੈ।  ਸੋਮਵਾਰ ਨੂੰ ਵੀ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਸੈਰ-ਸਪਾਟਾ ਖੇਤਰਾਂ ਵਿੱਚ ਹੋਟਲ ਮਾਲਕਾਂ ਨੂੰ ਸੈਲਾਨੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ। ਹਿਮਾਚਲ ਵਿੱਚ ਮੰਡੀ ਦੇ ਜੋਗਿੰਦਰ ਨਗਰ ਵਿੱਚ 13 ਐਮਐਮ, ਸ਼ਿਮਲਾ ਦੇ ਰੋਹੜੂ ਵਿੱਚ 10 ਐਮਐਮ, ਮੰਡੀ ਦੇ ਗੋਹਰ ਵਿੱਚ 9 ਐਮਐਮ, ਜੁਬਰਹਾਟੀ ਵਿੱਚ 8.4 ਐਮਐਮ, ਸ਼ਿਮਲਾ ਦੇ ਸਰਹਾਨ ਵਿੱਚ 6.6 ਐਮਐਮ ਅਤੇ ਹਮੀਰਪੁਰ ਦੇ ਸੁਜਾਨਪੁਰ ਤੀਰਾ ਵਿੱਚ 6.5 ਐਮਐਮ ਮੀਂਹ ਪਿਆ। ਜਦੋਂ ਕਿ ਪਾਲਮਪੁਰ (ਕਾਂਗਰਾ), ਸਿਓਬਾਗ ਅਤੇ ਕੁੱਲੂ ਵਿੱਚ 6.2 ਮਿਲੀਮੀਟਰ ਅਤੇ ਸ਼ਿਮਲਾ ਵਿੱਚ 5 ਮਿਲੀਮੀਟਰ ਬਰਫ਼ਬਾਰੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *