ਫਾਰਮ ਹਾਊਸ ਦੇ ਸਵੀਮਿੰਗ ਪੂਲ ਚ ਡੁੱਬਿਆ 11 ਸਾਲਾਂ ਬੱਚਾ ਮੌ/ਤ ਪਰਿਵਾਰ ਵਾਲਿਆਂ ਨੇ ਪੁਲਿਸ ਤੇ ਲਾਪ੍ਰਵਾਹੀ ਦੇ ਲਾਏ ਦੋਸ਼

ਇਕ ਸਵੀਮਿੰਗ ਪੂਲ ‘ਚ 11 ਸਾਲ ਦਾ ਮੁੰਡਾ ਡੁੱਬ ਗਿਆ। ਇਹ ਸਵੀਮਿੰਗ ਪੂਲ ਦੋ ਪੁਲਸ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਚਲਾਇਆ ਜਾ ਰਿਹਾ ਹੈ। ਮ੍ਰਿਤਕ ਬੱਚੇ ਦੇ ਪਰਿਵਾਰ ਨੇ ਘਟਨਾ ਵਿਚ ਗੜਬੜੀ ਦਾ ਦੋਸ਼ ਲਾਉਂਦੇ ਹੋਏ ਬੁੱਧਵਾਰ ਨੂੰ ਅਲੀਪੁਰ ਪੁਲਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਹਰੀ-ਉੱਤਰੀ ਦਿੱਲੀ ਦੇ ਅਲੀਪੁਰ ਇਲਾਕੇ ਵਿਚ ਦੋ ਪੁਲਸ ਅਧਿਕਾਰੀਆਂ ਵਲੋਂ ਚਲਾਏ ਜਾ ਰਹੇ ਸਵੀਮਿੰਗ ਪੂਲ ਵਿਚ 11 ਸਾਲ ਦਾ ਮੁੰਡਾ ਡੁੱਬ ਗਿਆ। ਇਸ ਘਟਨਾ ‘ਚ ਪਰਿਵਾਰ ਨੇ ਲਾਪ੍ਰਵਾਹੀ ਦਾ ਦੋਸ਼ ਲਾਇਆ

ਅਤੇ ਪੁਲਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਕ ਨਿਊਜ਼ ਏਜੰਸੀ ਮੁਤਾਬਕ ਪੁਲਸ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿਚ ਕਿਸੇ ਤਰ੍ਹਾਂ ਦੀ ਗੜਬੜੀ ਜਾਂ ਲਾਪ੍ਰਵਾਹੀ ਦਾ ਸੰਕੇਤ ਨਹੀਂ ਮਿਲਿਆ ਹੈ ਪਰ ਜਾਂਚ ਜਾਰੀ ਹੈ। ਬਾਹਰੀ-ਉੱਤਰੀ ਡੀ. ਸੀ. ਪੀ. ਰਵੀ ਸਿੰਘ ਨੇ ਕਿਹਾ ਕਿ ਧਾਰਾ-304ਏ (ਲਾਪ੍ਰਵਾਹੀ ਨਾਲ ਮੌ ਤ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੱਚੇ ਦਾ ਪਿਤਾ ਵੀ ਸਵਿਮਿੰਗ ਪੂਲ ‘ਚ ਉਸ ਦੇ ਨਾਲ ਸੀ ਅਤੇ ਉਹ ਫੋਨ ‘ਤੇ ਗੱਲ ਕਰਨ ਲਈ ਬਾਹਰ ਆਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਪੁੱਤਰ

ਪੂਲ ਅੰਦਰ ਬੇਹੋਸ਼ ਪਿਆ ਮਿਲਿਆ। ਉਨ੍ਹਾਂ ਦੱਸਿਆ ਕਿ ਮੁੰਡੇ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਲੀਪੁਰ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਮੁੰਡੇ ਦੀ ਮੌ ਤ ਲਾਪ੍ਰਵਾਹੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿਚ ਕੋਈ ਵੀ ਲਾਪ੍ਰਵਾਹੀ ਸਾਹਮਣੇ ਨਹੀਂ ਆਈ ਪਰ ਪਤਾ ਲੱਗਾ ਹੈ ਕਿ ਇਹ ਪੂਲ ‘ਅਣਅਧਿਕਾਰਤ ਤਰੀਕੇ ਨਾਲ’ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦਿੱਲੀ ਪੁਲਸ ਦੇ ਇਕ ਸਹਾਇਕ ਪੁਲਿਸ ਕਮਿਸ਼ਨਰ (ਏ. ਸੀ. ਪੀ) ਅਤੇ ਇਕ ਸਬ-ਇੰਸਪੈਕਟਰ (ਐਸ. ਆਈ) ਦੀਆਂ ਪਤਨੀਆਂ ਮਿਲ ਕੇ ਸਵੀਮਿੰਗ ਪੂਲ ਚਲਾਉਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *