ਫਿਰ ਜੇਲ੍ਹੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 50 ਦਿਨਾਂ ਪੈਰੋਲ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼ |

ਸੋਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ 50 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸ਼ੁੱਕਰਵਾਰ ਸ਼ਾਮ 5.20 ’ਤੇ ਉਸ ਨੂੰ ਸੋਨਾਰੀਆ ਜੇਲ੍ਹ ’ਚੋਂ ਬਾਹਰ ਕੱਢ ਦਿੱਤਾ ਗਿਆ। ਉਸ ਨੂੰ ਰੋਹਤਕ ਪੁਲਿਸ ਦੀ ਸਖ਼ਤ ਸੁਰੱਖਿਆ ’ਚ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ’ਚ ਭੇਜਿਆ ਗਿਆ ਹੈ। ਜੇਲ੍ਹ ’ਚ ਉਸ ਦੀ ਮੂੰਹਬੋਲੀ ਧੀ ਹਨੀਪ੍ਰੀਤ ਤੇ ਹੋਰ ਸ਼ਰਧਾਲੂ ਦੋ ਗੱਡੀਆਂ ’ਚ ਉਸ ਨੂੰ ਲੈਣ ਲਈ ਪਹੁੰਚੇ।

ਉਸ ਨੂੰ ਪੈਰੋਲ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ’ਚ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਨਵੰਬਰ ਮਹੀਨੇ ’ਚ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਸ ਦੌਰਾਨ ਵੀ ਉਹ 21 ਦਿਨਾਂ ਤੱਕ ਬਰਨਾਵਾ ਆਸ਼ਰਮ ’ਚ ਰਿਹਾ ਸੀ ਤੇ 21 ਦਸੰਬਰ ਨੂੰ ਹੀ ਰੋਹਤਕ ਜੇਲ੍ਹ ਵਾਪਸ ਆਇਆ ਸੀ। ਇਸ ਵਾਰ ਉਸ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਰੋਹਤਕ ਡਿਵੀਜ਼ਨਲ ਕਮਿਸ਼ਨਰ ਨੇ ਉਸ ਦੀ ਪੈਰੋਲ ਦੀ

ਅਰਜ਼ੀ ਨੂੰ ਮਨਜ਼ੂਰੀ ਦਿੱਤੀ ਹੈ। ਸ਼ੁੱਕਰਵਾਰ ਨੂੰ ਇਸ ਬਾਰੇ ਜੇਲ੍ਹ ਸੁਪਰਡੈਂਟ, ਬਾਗਪਤ ਦੇ ਐੱਸਪੀ, ਜ਼ਿਲ੍ਹਾ ਮੈਜਿਸਟ੍ਰੇਟ ਰੋਹਤਕ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਜਨਵਰੀ ਮਹੀਨੇ ’ਚ ਡੇਰਾ ਸੱਚਾ ਸੌਦਾ ਦੇ ਦੂਜੇ ਗੱਦੀਨਸ਼ੀਨ ਸੰਤ ਸ਼ਾਹ ਸਤਿਨਾਮ ਸਿੰਘ ਦਾ ਜਨਮ ਦਿਨ ਮਨਾਇਆ ਜਾਂਦਾ ਹੈ ਤੇ 25 ਜਨਵਰੀ ਨੂੰ ਮੁੱਖ ਭੰਡਾਰੇ ਦਾ ਪ੍ਰੋਗਰਾਮ ਹੁੰਦਾ ਹੈ। ਪੈਰੋਲ ਦੌਰਾਨ ਡੇਰਾ ਮੁਖੀ ਜਨਮ ਦਿਨ ਮਨਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *