ਬਜ਼ੁਰਗ ਬੰਦਾ ਦੇਖੋ ਅੱਗੋਂ ਕਿਵੇਂ ਹਿੰਮਤ ਨਾਲ ਆਖੇ…

ਗੁਰਦਾਸਪੁਰ ਦੇ ਪਿੰਡ ਸ਼ਕਰੀ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਬਜ਼ੁਰਗ ਵਿਅਕਤੀ ਦੇ ਘਰ ਦਾਖਲ ਹੋ ਕੇ ਉਸ ਦੀ ਲੱਤ ‘ਚ ਦੋ ਗੋਲੀਆਂ ਮਾਰ ਦਿੱਤੀਆਂ ਅਤੇ ਜਦੋਂ ਉਹ ਮੌਕੇ ਤੋਂ ਭੱਜਣ ਲੱਗੇ ਤਾਂ ਆਸ-ਪਾਸ ਦੇ ਲੋਕਾਂ ਵਲੋਂ ਦੋਵਾਂ ਨੂੰ ਫੜ ਲਿਆ ਗਿਆ ਅਤੇ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਬਾਅਦ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਜ਼ਖਮੀ ਬਜ਼ੁਰਗ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਮ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਬਜ਼ੁਰਗ ਦੀ ਪਹਿਚਾਣ ਬਲਵਿੰਦਰ ਸਿੰਘ ਉਮਰ 60 ਸਾਲ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸ਼ਕਰੀ ਵਜੋਂ ਹੋਈ ਹੈ।ਜਾਣਕਾਰੀ ਦਿੰਦੇ ਹੋਏ ਜ਼ਖਮੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਉਹ ਘਰ ਬੈਠਾ ਸੀ ਕਿ ਕਿਸੇ ਨੇ ਘਰ ਦਾ ਦਰਵਾਜ਼ਾ

ਖੜਕਾਇਆ ਤਾਂ ਉਹ ਬਾਹਰ ਆਇਆ ਤਾਂ ਇਕ ਨੌਜਵਾਨ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਦੋ ਗੋਲੀਆਂ ਉਸ ਦੀ ਲੱਤ ‘ਚ ਲੱਗੀਆਂ। ਉਹ ਹੇਠਾਂ ਡਿੱਗ ਗਿਆ ਅਤੇ ਜਦੋਂ ਉਕਤ ਨੌਜਵਾਨ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਭੱਜਣ ਲੱਗਾ ਤਾਂ ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਇਕ ਨੌਜਵਾਨ ਦੀ ਲੋਕਾਂ ਵਲੋਂ ਕੁੱਟਮਾਰ ਵੀ ਕੀਤੀ ਗਈ ਅਤੇ ਬਾਅਦ ‘ਚ ਉਕਤ ਹਮਲਾਵਰ ਨੌਜਵਾਨਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *