ਬਰਨਾਲਾ ਦੇ ਪਿੰਡਾਂ ‘ਚ ਹਾਹਾਕਾਰ ਅਚਾਨਕ ਤੇਜ਼ੀ ਨਾਲ ਮਰ ਰਹੇ ਦੁਧਾਰੂ ਪਸ਼ੂ

[ad_1]

 ਪਿੰਡ ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ ‘ਤੇ ਮੌਤ ਦਾ ਕਹਿਰ ਹੋ ਰਿਹਾ ਹੈ। ਹੁਣ ਤੱਕ 30 ਦੇ ਕਰੀਬ ਦੁਧਾਰੂ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਅਚਾਨਕ ਹੋ ਰਹੀਆਂ ਪਸ਼ੂਆਂ ਦੀਆਂ ਮੌਤਾਂ ਚਿੰਤਾ ਦਾ ਕਾਰਨ ਬਣ ਰਹੀਆਂ ਹਨ। ਪਸ਼ੂ ਪਾਲਭ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈਆਂ ਹਨ।ਦੁਧਾਰੂ ਪਸ਼ੂਆਂ ਦੇ ਪੀੜਿਤ ਮਾਲਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ 10 ਤਰੀਕ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੇ ਪਿੰਡ ਵਿੱਚ 11 ਕਿਸਾਨਾਂ ਦੇ ਘਰਾਂ ਵਿੱਚ ਦੁੱਧ ਲਈ ਰੱਖੇ ਗਏ 30 ਦੇ ਕਰੀਬ ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ ਹੈ। ਪਰ ਮੌਤ

ਦੇ ਅਸਲ ਕਾਰਨਾਂ ਦਾ ਅਜੇ ਤੱਕ ਵੀ ਪਤਾ ਨਹੀਂ ਲੱਗ ਸਕਿਆ ਕਿ ਕਿੰਨਾਂ ਕਾਰਨਾਂ ਕਰਕੇ ਦੁਧਾਰੂ ਪਸ਼ੂ ਦੀ ਮੌਤ ਹੋ ਰਹੀ ਹੈ। 30 ਦੇ ਕਰੀਬ ਦੁਧਾਰੂ ਪਸ਼ੂਆਂ ਦੇ ਕੀਮਤ ਲੱਖਾਂ ਰੁਪਏ ਦੀ ਸੀ, ਜਿਸ ਵਿੱਚ ਛੋਟੇ ਕਿਸਾਨ ਅਤੇ ਆਮ ਪਰਿਵਾਰਾਂ ਦੇ ਵੱਲੋਂ ਦੁਧਾਰੂ ਪਸ਼ੂਆਂ ਦਾ ਦੁੱਧ ਵੇਚ ਕੇ ਹੀ ਆਪਣੇ ਪਰਿਵਾਰ ਦਾ ਪਾਲਣ ਵਿਭਾਗ ਕੀਤਾ ਜਾ ਰਿਹਾ ਸੀ।ਪਰ ਅਚਾਨਕ ਪਸ਼ੂਆਂ ਦੀ ਮੌਤ ਹੋਣ ਕਾਰਨ ਉਨ੍ਹਾਂ ਨੂੰ ਜਿੱਥੇ ਲੱਖਾਂ ਦਾ ਘਾਟਾ ਹੋਇਆ ਹੈ, ਉੱਥੇ ਛੋਟੇ ਕਿਸਾਨ ਆਰਥਿਕ ਪੱਖੋਂ ਵੀ ਕਮਜ਼ੋਰ ਹੋ ਚੁੱਕੇ ਹਨ। ਪੀੜਤਾਂ ਨੇ ਇਹ ਵੀ ਦੱਸਿਆ ਕਿ ਸਰਕਾਰੀ ਡਾਕਟਰ ਅੱਜ ਹੀ ਪੁੱਜੇ ਹਨ। ਉਨ੍ਹਾਂ

ਪਹਿਲਾਂ ਆਪਣੇ ਦੁਧਾਰੂ ਪਸ਼ੂਆਂ ਦਾ ਇਲਾਜ ਪ੍ਰਾਈਵੇਟ ਡਾਕਟਰਾਂ ਤੋਂ ਮਹਿੰਗੇ ਭਾਅ ਤੇ ਕਰਵਾਇਆ ਸੀ। ਪਰ ਫਿਰ ਵੀ ਉਹ ਆਪਣੇ ਦੁੱਧਾਰੂ ਪਸ਼ੂਆ ਨੂੰ ਬਚਾ ਨਾ ਸਕੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਤੋਂ ਮੰਗ ਕਰਦੇ ਕਿਹਾ ਕਿ ਉਨ੍ਹਾਂ ਦੇ ਮ੍ਰਿਤਕ ਦੁਧਾਰੂ ਪਸ਼ੂਆਂ ਦਾ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਹੋਰ ਪਸੂ ਲੈ ਕੇ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਮੰਗ ਕਰਦੇ ਕਿਹਾ ਕਿ ਭਿਆਨਕ ਬੀਮਾਰੀ ਕਾਰਨ ਉਨ੍ਹਾਂ ਦੇ ਲੱਖਾਂ ਰੁਪਏ ਦੇ ਦੁਧਾਰੂ ਪਸ਼ੂਆਂ ਦੀ ਮੌਤ ਹੋਈ ਹੈ। ਪਰ ਬਾਕੀ ਰਹਿੰਦੇ ਦੁਧਾਰੂ ਪਸ਼ੂਆਂ ਦੇ ਬਚਾਅ ਲਈ ਪਸ਼ੂ ਪਾਲਣ ਵਿਭਾਗ ਆਪਣੇ ਟੀਮਾਂ ਰਾਹੀਂ ਪਿੰਡਾਂ ਵਿੱਚ

ਜਾ ਕੇ ਬੀਮਾਰ ਪਸ਼ੂਆਂ ਦਾ ਇਲਾਜ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਦੁਧਾਰੂ ਪਸ਼ੂ ਦੀ ਮੌਤ ਨਾ ਹੋ ਸਕੇ।ਉੱਥੇ ਹੀ ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿਹਾ ਕੇ ਜਲਦ ਹੀ ਦੁਧਾਰੂ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਬਾਕੀ ਰਹਿੰਦੇ ਪਸ਼ੂਆਂ ਦਾ ਵੀ ਇਲਾਜ ਜਲਦ ਸ਼ੁਰੂ ਕਰ ਦਿੱਤਾ ਜਾਵੇ । ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਅਜਿਹਾਂ ਨਾ ਕੀਤਾ ਤਾਂ ਉਨ੍ਹਾਂ ਨੂੰ ਮਜ਼ਬੂਰਨ ਬੇਵੱਸ ਹੋ ਕੇ ਸੰਘਰਸ਼ ਕਰਨਾ ਪਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *