ਬੀੜੀ ਪੀਣ ਤੋਂ ਰੋਕਣ ‘ਤੇ ਹੋਇਆ ਤਕਰਾਰ, 65 ਸਾਲਾਂ ਨਿਹੰਗ ਨੇ ਮਾ+ਰ ‘ਤਾ 38 ਸਾਲਾਂ ਨੌਜਵਾਨ

ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਅੱਜ ਤੜਕਸਾਰ 38 ਸਾਲਾ ਨੌਜਵਾਨ ਦਾ ਇੱਕ 65 ਸਾਲਾ ਬਜ਼ੁਰਗ ਨਿਹੰਗ ਸਿੰਘ ਵੱਲੋਂ ਕਿਰਪਾਨ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਉਰਫ ਘਾਰੂ ਪੁੱਤਰ ਅਮਰੀਕ ਸਿੰਘ ਜੋ ਕਿ ਗਲੀ ਵਿੱਚ ਬੀੜੀ ਪੀ ਰਿਹਾ ਸੀ। ਜਿਸ ਨੂੰ ਪਿੰਡ ਦੇ ਹੀ ਰਹਿਣ ਵਾਲੇ 65 ਸਾਲਾ ਬਜ਼ੁਰਗ ਨਿਹੰਗ ਸੁਖਚੈਨ ਸਿੰਘ ਉਰਫ ਚੰਨੇ ਵੱਲੋਂ ਬੀੜੀ ਪੀਣ ਤੋਂ ਰੋਕਿਆ ਗਿਆ ਤਾਂ ਅੱਗਿਓਂ ਸੁਖਰਾਜ ਸਿੰਘ ਵੱਲੋਂ ਉਸ

ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਹ ਤਕਰਾਰ ਇੰਨੀ ਜਿਆਦਾ ਵੱਧ ਗਈ ਕਿ ਨਿਹੰਗ ਸੁਖਚੈਨ ਸਿੰਘ ਵੱਲੋਂ ਸੁਖਰਾਜ ਸਿੰਘ ਦੀ ਛਾਤੀ ‘ਤੇ ਸਿੱਧੀ ਕਿਰਪਾਨ ਮਾਰ ਦਿੱਤੀ ਗਈ। ਜਿਸ ਕਾਰਨ ਸੁਖਰਾਜ ਸਿੰਘ ਦੀ ਕੁਝ ਹੀ ਮਿੰਟਾਂ ਵਿੱਚ ਉੱਥੇ ਹੀ ਮੌਤ ਹੋ ਗਈ। ਉਧਰ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕਰਦਿਆਂ ਨਿਹੰਗ ਸਿੰਘ ਨੂੰ ਕਾਬੂ ਕਰ ਲਿਆ ਹੈ ਅਤੇ ਨਾਲ ਹੀ ਕਤਲ ਲਈ ਵਰਤੀ ਕਿਰਪਾਨ ਵੀ ਬਰਾਮਦ ਕਰ ਲਈ ਹੈ।ਉਧਰ ਮ੍ਰਿਤਕ ਦੇ ਭਰਾ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਰਾਜ ਜਦੋਂ ਗਲੀ ‘ਚ ਦੁਕਾਨ ਤੋਂ ਕੋਈ ਸਮਾਨ ਲੈਣ ਜਾ ਰਿਹਾ ਸੀ ਤਾਂ

ਨਿਹੰਗ ਸਿੰਘ ਵਲੋਂ ਉਸ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੀ ਕੁਝ ਹੀ ਸਮੇਂ ਬਾਅਦ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬੀੜੀ ਪੀਣ ਨੂੰ ਲੈਕੇ ਮਾਮੂਲੀ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਨਿਹੰਗ ਸੂਖਚੈਨ ਸਿੰਘ ਵਲੋਂ ਦਿਲ ‘ਚ ਗੱਲ ਰੱਖੀ ਗਈ ਤੇ ਅੱਜ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪਿੰਡ ਦੇ ਅਪ ਵਰਕਾਰ ਦਾ ਕਹਿਣਾ ਕਿ ਸਰਕਾਰ ਪੀੜਤ ਪਰਿਵਾਰ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ ਤੇ ਮੁਲਜ਼ਮ ਨੂੰ ਸਜ਼ਾ ਦਿਵਾਉਣ ‘ਚ ਹਰ ਯਤਨ ਕੀਤੇ ਜਾਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *