ਪੰਜਾਬ ਭਰ ਵਿੱਚ ਬੀਤੀ ਸ਼ਾਮ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਲੋਕਾਂ ਦਾ ਲੱਖਾਂ ਕਰੋੜਾਂ ਦਾ ਨੁਕਸਾਨ ਹੋਇਆ ਉੱਥੇ ਹੀ ਕਈ ਜਾਨਾਂ ਵੀ ਚਲੀਆਂ ਗਈਆਂ। ਇਸੇ ਦਰਮਿਆਨ ਪਟਿਆਲਾ ਤੋਂ ਪੱਤਰਕਾਰ ਅਵਿਨਾਸ਼ ਕੰਬੋਜ ਵੀ ਇਸ ਤੇਜ਼ ਹਨੇਰੀ ਝੱਖੜ ਦਾ ਸ਼ਿਕਾਰ ਹੋ ਗਏ। ਤੇਜ਼ ਹਨੇਰੀ ਝੱਖੜ ਨੇ ਅਬਿਨਾਸ਼ ਕੰਬੋਜ ਦੀ ਜਾਨ ਲੈ ਲਈ। ਅਵਿਨਾਸ਼ ਕੰਬੋਜ ਕਈ ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਦੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ।
ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਤੇਜ਼ ਹਨੇਰੀ ਝੱਖੜ ਦੀ ਕਵਰੇਜ ਕਰਨ ਦੇ ਲਈ ਘਰੋਂ ਨਿਕਲਿਆ ਤਾਂ ਜੋ ਉਹ ਲੋਕਾਂ ਨੂੰ ਸੁਚੇਤ ਕਰ ਸਕੇ ਕੀ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਪਰ ਕਿਸੇ ਨੂੰ ਕੀ ਪਤਾ ਸੀ ਕੀ ਲੋਕਾਂ ਨੂੰ ਜਾਗਰੂਕ ਕਰਨ ਵਾਲਾ ਪੱਤਰਕਾਰ ਅਵਨਾਸ਼ ਕੰਬੋਜ ਖੁਦ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਵੇਗਾ। ਇਸੇ ਤੇਜ਼ ਹਨੇਰੀ ਝੱਖੜ ਦੀਆਂ ਤਸਵੀਰਾਂ ਪਟਿਆਲਾ ਸਰਹੰਦ ਰੋਡ ਤੇ ਦੇਖਣ ਨੂੰ ਮਿਲੀਆਂ ਜਿੱਥੇ ਕਾਫੀ ਦਰੱਖਤ ਡਿੱਗੇ ਹੋਏ ਸਨ।
ਇਸੇ ਦਰਮਿਆਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਰਸਤੇ ਵਿੱਚ ਆਪਣੀ ਗੱਡੀ ਰੋਕ ਕੇ ਇਹਨਾਂ ਦਰੱਖਤਾਂ ਨੂੰ ਪਾਸੇ ਕਰਕੇ ਰਸਤਾ ਖੋਲਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਪਟਿਆਲਾ ਚ ਪੱਤਰਕਾਰ ਅਵਿਨਾਸ਼ ਕੰਬੋਜ ਦੀ ਹੋਈ ਮੌ ਤ ਦੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਜੋ ਵੀ ਸੜਕਾਂ ਦੇ ਉੱਤੇ ਦਰਖਤ ਆਦੀ ਡਿੱਗੇ ਹੋਏ ਨੇ ਉਹਨਾਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ