ਪਤਨੀ ਅਤੇ ਬੱਚਿਆਂ ਨਾਲ ਸਹੁਰੇ ਪਿੰਡ ਜਗਰਾਤਾ ਦੇਖਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ-ਨਵਾਂ ਸ਼ਹਿਰ ਨੈਸ਼ਨਲ ਹਾਈਵੇ ਸਥਿਤ ਐੱਚ.ਆਰ. ਢਾਬੇ ਨੇੜੇ ਮੋਟਰਸਾਈਕਲ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ ਹੋਈ। ਇਸ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਕੂਟਰੀ ਸਵਾਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।
ਮ੍ਰਿਤਕ ਦੀ ਪਛਾਣ 33 ਸਾਲਾ ਵਰਿੰਦਰ ਕੁਮਾਰ ਪੁੱਤਰ ਦੁਰਗਾ ਦਾਸ ਵਾਸੀ ਮਿਹਰਬਾਨ ਬਸਤੀ ਜੋਧੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦਸਿਆ ਉਸ ਦਾ ਪੁੱਤਰ ਕੈਮੀਕਲ ਸਟੋਰ ਵਿਚ ਕੰਮ ਕਰਦਾ ਸੀ। ਬੀਤੇ ਦਿਨੀਂ ਉਹ ਅਪਣੇ ਸਹੁਰੇ ਪਿੰਡ ਸਿਆਣਾ ਤਹਿਸੀਲ ਬਲਾਚੌਰ ਵਿਖੇ ਜਗਰਾਤੇ ਵਿਚ ਸ਼ਾਮਲ ਹੋਣ ਲਈ ਮੋਟਰਸਾਈਕਲ ‘ਤੇ ਪਤਨੀ ਰਮਨਜੋਤ ਅਤੇ ਬੱਚਿਆਂ ਨਾਲ ਜਾ ਰਿਹਾ ਸੀ।
ਇਸ ਦੌਰਾਨ ਸਾਹਮਣੇ ਤੋਂ ਗ਼ਲਤ ਪਾਸਿਉਂ ਆ ਰਹੀ ਸਕੂਟਰੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਟੱਕਰ ਕਾਰਨ ਵਰਿੰਦਰ ਕੁਮਾਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਜ਼ਖ਼ਮੀ ਸਕੂਟਰੀ ਚਾਲਕ ਅਮਨਜੋਤ ਸਿੰਘ ਵਾਸੀ ਠਠਿਆਲਾ ਨੂੰ ਇਲਾਜ ਲਈ ਪੀ.ਜੀ.ਆਈ. ਰੈਫਰ ਕਰ ਦਿਤਾ ਗਿਆ ਹੈ। ਇਸ ਸੰਬੰਧੀ ਥਾਣਾ ਸਦਰ ਬਲਾਚੌਰ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ