ਮਾਲ ਗੱਡੀ ਚੜ੍ਹ ਕੇ America ਆ ਰਹੇ 3 ਭਾਰਤੀਆਂ ਸਣੇ 4 ਪ੍ਰਵਾਸੀ ਕਾਬੂ

ਮਾਲ ਗੱਡੀ ਵਿਚ ਚੜ੍ਹ ਕੇ ਕੈਨੇਡਾ ਤੋਂ ਅਮਰੀਕਾ ਆ ਰਹੇ ਤਿੰਨ ਭਾਰਤੀਆਂ ਸਣੇ ਚਾਰ ਪ੍ਰਵਾਸੀਆਂ ਨੂੰ ਬਾਰਡਰ ਏਜੰਟਾਂ ਨੇ ਗ੍ਰਿਫ਼ਤਾਰ ਕਰ ਲਿਆ। ਚਾਰ ਪ੍ਰਵਾਸੀਆਂ ਵਿਚੋਂ ਇਕ ਔਰਤ ਦੱਸੀ ਜਾ ਰਹੀ ਹੈ ਜਿਨ੍ਹਾਂ ਨੂੰ ਨਿਊ ਯਾਰਕ ਦੇ ਬਫਲੋ ਇਲਾਕੇ ਵਿਚ ਇੰਟਰਨੈਸ਼ਨਲ ਰੇਲਰੋਡ ਬ੍ਰਿਜ ਤੋਂ ਕਾਬੂ ਕੀਤਾ ਗਿਆ। ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਕਿਸੇ ਕਾਰਨ ਔਰਤ ਜ਼ਖਮੀ ਹੋ ਗਈ ਅਤੇ ਉਸ ਵਾਸਤੇ ਤੁਰਨਾ ਮੁਸ਼ਕਲ ਹੋ ਰਿਹਾ ਸੀ।

ਸੰਭਾਵਤ ਤੌਰ ’ਤੇ ਇਸੇ ਕਰ ਕੇ ਚਾਰੇ ਜਣਿਆਂ ਨੇ ਮਾਲ ਗੱਡੀ ਵਿਚ ਚੜ੍ਹਨ ਦਾ ਫੈਸਲਾ ਲਿਆ। ਮਾਲ ਗੱਡੀ ਅਮਰੀਕਾ ਦਾਖਲ ਹੋਣ ਮਗਰੋਂ ਰੁਕੀ ਤਾਂ ਬਾਰਡਰ ਏਜੰਟਾਂ ਨੂੰ ਸਾਹਮਣੇ ਦੇਖ ਕੇ ਤਿੰਨ ਪ੍ਰਵਾਸੀਆਂ ਨੇ ਫਰਾਰ ਹੋਣ ਦਾ ਯਤਨ ਕੀਤਾ ਪਰ ਇਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਗਿਆ। ਦੂਜੇ ਪਾਸੇ ਜ਼ਖਮੀ ਔਰਤ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਐਂਬੁਲੈਂਸ ਰਾਹੀਂ ਮੈਡੀਕਲ ਸੈਂਟਰ ਭੇਜਿਆ ਗਿਆ। ਜ਼ਖਮੀ ਔਰਤ ਅਤੇ ਉਸ ਦੇ ਦੋ ਸਾਥੀ ਭਾਰਤ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਦਕਿ ਇਕ ਜਣਾ ਡੌਮੀਨਿਕਲ ਰਿਪਬਲਿਕ ਨਾਲ ਸਬੰਧਤ ਹੈ।

ਚਾਰੇ ਜਣਿਆਂ ਨੇ ਬਗੈਰ ਵੀਜ਼ਾ ਤੋਂ ਅਮਰੀਕਾ ਵਿਚ ਦਾਖਲ ਹੋਣ ਦਾ ਯਤਨ ਕੀਤਾ ਅਤੇ ਇਨ੍ਹਾਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਆਰੰਭ ਦਿਤੀ ਗਈ ਹੈ। ਫਿਲਹਾਲ ਔਰਤ ਮੈਡੀਕਲ ਸੈਂਟਰ ਵਿਚ ਹੈ ਅਤੇ ਤਿੰਨ ਪੁਰਸ਼ਾਂ ਨੂੰ ਬਫਲੋ ਵਿਖੇ ਬਾਰਡਰ ਏਜੰਟਾਂ ਦੇ ਹਿਰਾਸਤੀ ਕੇਂਦਰ ਵਿਚ ਰੱਖਿਆ ਗਿਆ ਹੈ। ਇਥੇ ਦਸਣਾ ਬਣਦਾ ਹੈ ਕਿ 10 ਸਾਲ ਪਹਿਲਾਂ ਤੱਕ ਨਾਜਾਇਜ਼ ਤਰੀਕੇ ਨਾਲ ਅਮਰੀਕਾ ਦਾਖਲ ਹੋਣ ਵੇਲੇ ਫੜੇ ਜਾਂਦੇ ਭਾਰਤੀਆਂ ਦੀ ਸਾਲਾਨਾ ਗਿਣਤੀ ਮਸਾਂ 1,500 ਤੱਕ ਜਾਂਦੀ ਸੀ ਪਰ 2019 ਆਉਂਦੇ ਆਉਂਦੇ ਇਹ ਅੰਕੜਾ 10 ਹਜ਼ਾਰ ਤੱਕ ਪੁੱਜ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *