ਮੀਰ ਸ਼ਾਹ ਦਰਗਾਹ ‘ਚ ਦੂਜਾ ਮੁਕਟ ਵੀ ਚੋਰੀ, ਘਟਨਾ ਮੌਕੇ ਬੰਦ ਰਹੇ CCTV ਕੈਮਰੇ

ਚੋਰਾਂ ਦੇ ਹੌਸਲੇ ਅੱਜ ਕੱਲ੍ਹ ਇੰਨੇ ਬੁਲੰਦ ਹੁੰਦੇ ਜਾ ਰਹੇ ਹਨ ਕਿ ਚੋਰ ਚੋਰੀ ਕਰਨ ਲੱਗਿਆਂ ਮੰਦਰ ਦਰਗਾਹ ਅਤੇ ਗੁਰਦੁਆਰਿਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ ਅਤੇ ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਦਰਗਾਹ ਹਜ਼ਰਤ ਪੀਰ ਬਾਬਾ ਮੀਰ ਸ਼ਾਹ ਜੀ ਦਾ ਹੈ, ਜਿੱਥੇ ਕਿ ਅੱਜ ਇੱਕ ਚੋਰ ਵੱਲੋਂ ਦਰਗਾਹ ਦੇ ਅੰਦਰ ਚਾਂਦੀ ਦੇ

ਮੁਕਟ ਨੂੰ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਦਰਗਾਹ ਉੱਤੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਵੀ 27 ਦਸੰਬਰ 2023 ਨੂੰ ਇਸੇ ਦਰਗਾਹ ਤੋਂ ਸਵੇਰ ਸਮੇਂ ਇੱਕ ਮੁਕਟ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਸੰਗਤ ਵੱਲੋਂ ਫਿਰ ਤੋਂ ਇਸ ਦਰਗਾਹ ਦੇ ਉੱਪਰ ਚਾਂਦੀ ਦਾ ਮੁਕਟ ਆਪਣੀ ਸ਼ਰਧਾ ਅਨੁਸਾਰ ਚੜਾਇਆ ਗਿਆ

ਅਤੇ ਉਹ ਮੁਕਟ ਅੱਜ ਫਿਰ ਚੋਰੀ ਹੋ ਗਿਆ। ਸੰਗਤ ਨੇ ਕਿਹਾ ਕਿ ਦਰਗਾਹ ਦੀ ਪ੍ਰਬੰਧਕ ਕਮੇਟੀ ਦੀ ਆਪਸੀ ਰੰਜਿਸ਼ ਕਰਕੇ ਇੱਥੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਟਾਈਮ ਉੱਤੇ ਚੋਰੀ ਹੋਈ ਉਸ ਸਮੇਂ ਦਰਗਾਹ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵੀ ਨਹੀਂ ਚੱਲ ਰਹੇ ਸਨ। ਇਸ ਦੇ ਨਾਲ ਹੀ ਸੰਗਤ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *