ਮੋਟਰਸਾਈਲ ਚੋਰੀ, ‘ਗ੍ਰੰਥੀ’ ‘ਤੇ ਇਲਜ਼ਾਮ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਸਟਾਫ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿ ਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਰਤੀ ਇਕ ਨਿੱਜੀ ਗੁਰਦੁਆਰਾ ਸਾਹਿਬ ‘ਚ ਹੈੱਡ ਗ੍ਰੰਥੀ ਹੈ। ਦੋਸ਼ੀ ਦੀ ਪਛਾਣ ਉਸ ਵੇਲੇ ਹੋਈ, ਜਦੋਂ ਉਸ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ। ਜਿਸ ਤੋਂ ਇੱਕ ਮੋਟਰਸਾਈਕਲ ਮਿਲਿਆ ਹੈ। ਉੱਥੇ ਹੀ ਪੁਲਿਸ ਵਿਅਕਤੀ ਨੂੰ ਥਾਣੇ ਲੈ ਗਈ ਹੈ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਮੋਟਰਸਾਈਕਲ ਕਿੱਥੇ ਹੈ।

ਜਾਣਕਾਰੀ ਦਿੰਦਿਆਂ ਹੋਇਆਂ ਸਰਕਾਰੀ ਹਸਪਤਾਲ ‘ਚ ਤਾਇਨਾਤ ਕਰਮਚਾਰੀ ਛਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੇ ਆਪਣਾ ਮੋਟਰਸਾਈਕਲ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਬਲਾਕ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਸ ਨੇ ਵਾਪਿਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ। ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਇੱਕ ਵਿਅਕਤੀ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਜਾ ਰਿਹਾ ਹੈ।ਉਨ੍ਹਾਂ ਨੇ ਖੁਦ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਜੋ ਕਿ ਗੁਰਦੁਆਰਾ ਸਾਹਿਬ ‘ਚ

ਬਤੌਰ ਹੈੱਡ ਗ੍ਰੰਥੀ ਤਾਇਨਾਤ ਹੈ। ਇਸ ਦਾ ਕਹਿਣਾ ਹੈ ਕਿ ਉਕਤ ਮੋਟਰਸਾਈਕਲ ਉਸ ਦੇ ਦੋ ਸਾਥੀਆਂ ਕੋਲ ਹੈ ਵਿਅਕਤੀ ਨੂੰ ਮੌਕੇ ‘ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।ਮੌਕੇ ‘ਤੇ ਪਹੁੰਚੇ ਪੀ.ਸੀ.ਆਰ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟਰੱਕ ਯੂਨੀਅਨ ਚੌਂਕ ਨੇੜੇ ਇੱਕ ਚੋਰ ਫੜਿਆ ਗਿਆ ਹੈ। ਜਿਹੜਾ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਹੈ। ਉਨ੍ਹਾਂ ਨੇ ਕਿਹਾ ਕਿ ਉਕਤ ਗ੍ਰੰਥੀ ਕੋਲੋਂ ਇੱਕ ਮੋਟਰਸਾਈਕਲ ਮਿਲਿਆ ਹੈ, ਉਸ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੌਕੇ ‘ਤੇ ਉਕਤ ਗ੍ਰੰਥੀ ਨੇ ਮੰਨਿਆ ਕਿ ਉਸ ਨੇ ਕੱਲ੍ਹ ਸਰਕਾਰੀ ਹਸਪਤਾਲ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *