ਮੰਤਰੀ ਅਨਮੋਲ ਗਗਨ ਮਾਨ ਬੱਝਣਗੇ ਵਿਆਹ ਦੇ ਬੰਧਨ ‘ਚ ਜਾਣੋ ਕਦੋਂ ਹੋਈ ਵਿਆਹ ਦੀ ਤਰੀਕ ਤੇ ਕੌਣ ਹੈ ਲਾੜਾ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਦੇ ਬਲਟਾਣਾ ਦੇ ਨਾਮੀ ਸੋਹੀ ਪਰਿਵਾਰ ਦੇ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਤੈਅ ਹੋਇਆ ਹੈ ਜੋ ਇਨ੍ਹੀਂ ਦਿਨੀਂ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿ ਰਹੇ ਹਨ।ਸ਼ਾਹਬਾਜ਼ ਸੋਹੀ ਦੇ ਪਿਤਾ ਰਾਵਿੰਦਰ ਸਿੰਘ ਕੁੱਕੂ ਸੋਹੀ ਹਲਕਾ ਡੇਰਾਬੱਸੀ ਤੋਂ (ਉਸ ਵੇਲੇ ਹਲਕਾ ਬਨੂੜ) ਤੋਂ ਕਾਂਗਰਸੀ ਆਗੂ ਰਹੇ ਹਨ

ਜਿਨ੍ਹਾਂ ਦੀ ਸਾਲ 2002 ਦੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਚਨਚੇਤ ਮੌਤ ਹੋ ਗਈ ਸੀ। ਸਾਲ 2002 ਦੀਆਂ ਚੋਣਾਂ ਦੌਰਾਨ ਸ਼ਾਹਬਾਜ਼ ਸੋਹੀ ਦੀ ਮਾਤਾ ਅਤੇ ਕੁੱਕੂ ਸੋਹੀ ਦੀ ਪਤਨੀ ਸ਼ੀਲਮ ਸੋਹੀ ਕਾਂਗਰਸ ਪਾਰਟੀ ਵੱਲੋਂ ਉਸ ਵੇਲੇ ਅਕਾਲੀ ਦਲ ਦੇ ਵੱਡੇ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਖ਼ਿਲਾਫ਼ ਬਨੂੜ ਵਿਧਾਨ ਸਭਾ ਹਲਕਾ ਤੋਂ ਚੋਣ ਲੜੇ ਸਨ ਜੋ ਸਿਰਫ਼ 714 ਵੋਟਾਂ ਨਾਲ ਹਾਰ ਗਏ ਸਨ। ਸ਼ਾਹਬਾਜ਼ ਸੋਹੀ

ਦੇ ਦਾਦਾ ਮਰਹੂਮ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਤੌਰ ’ਤੇ ਵਿਧਾਇਕ ਰਹੇ ਸਨ। ਸ਼ਾਹਬਾਜ਼ ਸੋਹੀ ਨੇ ਵਕਾਲਤ ਦੀ ਪੜ੍ਹਾਈ ਕੀਤੀ ਹੈ ਜੋ ਹੁਣ ਆਪਣੇ ਪਰਿਵਾਰ ਦਾ ਪ੍ਰਾਪਰਟੀ ਦਾ ਕਾਰੋਬਾਰ ਦੇਖ ਰਹੇ ਹਨ। ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿੱਚ ਇਸ ਪਰਿਵਾਰ ਦੀ ਚੰਗੀ ਜ਼ਮੀਨ- ਜਾਇਦਾਦ ਹੈ ਅਤੇ ਪੰਚਕੂਲਾ ਸੜਕ ਉਤੇ ਦਸ ਏਕੜ ਵਿੱਚ ਸੋਹੀ ਬੈਂਕੁਇਟ ਉਸਾਰਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *