ਮੱਥਾ ਟੇਕਣ ਗਏ ਰਿਟਾਇਰਡ ਫੌਜੀ ਦੀ ਭੇਤਭਰੇ ਹਾਲਾਤਾਂ ‘ਚ ਮਿਲੀ ਲਾਸ਼

ਖੰਨਾ ਦੀ ਪਾਇਲ ਤਹਿਸੀਲ ਦੇ ਪਿੰਡ ਭੁਰਥਲਾ ਮੰਡੇਰ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਿਰਮਲ ਸਿੰਘ ਦੀ ਉੱਤਰ ਪ੍ਰਦੇਸ਼ ਦੇ ਕਾਸ਼ੀ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਯੂਪੀ ਪੁਲਿਸ ਇਸ ਨੂੰ ਸੜਕ ਹਾਦਸਾ ਦੱਸ ਰਹੀ ਹੈ ਜਦਕਿ ਦੂਜੇ ਪਾਸੇ ਪਰਿਵਾਰ ਅਤੇ ਹਲਕਾ ਵਿਧਾਇਕ ਨੇ ਇਸ ਨੂੰ ਟਾਰਗੇਟ ਕਿਲਿੰਗ ਦੱਸਿਆ ਹੈ। ਯੂਪੀ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਮ੍ਰਿਤਕ ਦੀ ਧੀ ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ  ਉਸ ਦੇ ਪਿਤਾ ਨਿਰਮਲ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋਏ ਸੀ। 20 ਫਰਵਰੀ ਨੂੰ ਪਿੰਡ ਦੀ ਸੰਗਤ ਸਮੇਤ ਸ੍ਰੀ ਗੁਰੂ ਰਵਿਦਾਸ ਜੀ

ਦੇ ਮੰਦਰ ਕਾਸ਼ੀ ਵਿਖੇ ਮੱਥਾ ਟੇਕਣ ਲਈ ਗਏ ਸੀ। ਉੱਥੇ ਪਹੁੰਚ ਕੇ ਉਸ ਦੇ ਪਿਤਾ ਨੇ ਫੋਨ ਕੀਤਾ ਤਾਂ ਉਹ ਉਸ ਸਮੇਂ ਬਹੁਤ ਘਬਰਾਏ ਹੋਏ ਸੀ। ਉਸ ਨੂੰ ਫੋਨ ‘ਤੇ ਦੱਸਿਆ ਗਿਆ ਕਿ ਕੁਝ ਲੋਕ ਉਹਨਾਂ ਦਾ ਪਿੱਛਾ ਕਰ ਰਹੇ ਹਨ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਬਚਾਇਆ ਜਾਵੇ, ਇਸ ਤੋਂ ਬਾਅਦ ਖ਼ਬਰ ਆਉਂਦੀ ਹੈ ਕਿ ਉਸ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦੋਂ ਕਿ ਮੌਕੇ ਦੀਆਂ ਤਸਵੀਰਾਂ ਤੋਂ ਸਾਫ਼ ਪਤਾ ਲੱਗਦਾ ਹੈ

ਕਿ ਜਿਸ ਤਰ੍ਹਾਂ ਉਸ ਦੇ ਪਿਤਾ ‘ਤੇ ਸਰੀਰਕ ਤੌਰ ‘ਤੇ ਹਮਲਾ ਕੀਤਾ ਗਿਆ ਹੈ, ਉਹ ਕਤਲ ਹੈ। ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।ਸਾਬਕਾ ਫੌਜੀ ਜੋਰਾ ਸਿੰਘ ਚੀਮਾ ਨੇ ਕਿਹਾ ਕਿ ਇਹ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਜਾਪਦੀ ਹੈ। ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਸਾਬਕਾ ਫੌਜੀ ਆਪਣੇ ਸਾਥੀਆਂ ਦੇ ਕਤਲ ‘ਤੇ ਚੁੱਪ ਨਹੀਂ ਬੈਠਣਗੇ ਅਤੇ ਆਉਣ ਵਾਲੇ ਦਿਨਾਂ ‘ਚ ਯੂ.ਪੀ. ਦੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।

ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਸਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਵਾਰਾਣਸੀ ਦੇ ਕਮਿਸ਼ਨਰ ਨਾਲ ਫੋਨ ‘ਤੇ ਗੱਲ ਕੀਤੀ। ਭਾਜਪਾ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਨੇ ਕਿਹਾ ਕਿ ਯੋਗੀ ਰਾਜ ‘ਚ ਸਿੱਖਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਹੁਣ ਇੱਕ ਹੋਰ ਪੰਜਾਬੀ ਦਾ ਕਤਲ ਹੋ ਗਿਆ ਹੈ। ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *