ਮੱਧ ਪ੍ਰਦੇਸ਼ ਦੇ ਹਰਦਾ ਕਸਬੇ ’ਚ ਮੰਗਲਵਾਰ ਨੂੰ ਇਕ ਪਟਾਕਾ ਫੈਕਟਰੀ ’ਚ ਧਮਾਕਾ ਤੋਂ ਬਾਅਦ ਭਿਆਨਕ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ 174 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਸ ਘਟਨਾ ਦੇ ਕੁੱਝ ਵੀਡੀਉ ਸੋਸ਼ਲ ਮੀਡੀਆ ’ਤੇ ਸਾਹਮਣੇ ਆਏ ਹਨ, ਜਿਸ ’ਚ ਲੋਕ ਮੌਕੇ ’ਤੇ ਰੁਕ-ਰੁਕ ਕੇ ਹੋ ਰਹੇ ਧਮਾਕਿਆਂ ਅਤੇ ਅੱਗ ਦੇ ਵਿਚਕਾਰ ਖ਼ੁਦ ਨੂੰ ਬਚਾਉਣ ਲਈ ਭੱਜਦੇ ਨਜ਼ਰ ਆ ਰਹੇ ਹਨ। ਵੀਡੀਉ ਵਿਚ ਫੈਕਟਰੀ ਵਿਚੋਂ ਧੂੰਏਂ ਦਾ ਧੂੰਆਂ ਨਿਕਲਦਾ ਵਿਖਾਈ ਦੇ ਰਿਹਾ ਹੈ। ਕੁੱਝ ਵੀਡੀਉ ’ਚ ਲੋਕਾਂ ਨੂੰ ਇਹ ਕਹਿੰਦੇ ਸੁਣਿਆ
ਜਾ ਸਕਦਾ ਹੈ ਕਿ ਪੀੜਤਾਂ ਦੇ ਸਰੀਰ ਦੇ ਅੰਗ ਮੌਕੇ ਤੋਂ ਬਹੁਤ ਦੂਰ ਖਿੱਲਰੇ ਹੋਏ ਸਨ। ਚਸ਼ਮਦੀਦਾਂ ਨੇ ਦਸਿਆ ਕਿ ਧਮਾਕੇ ਦੀ ਆਵਾਜ਼ 20-25 ਕਿਲੋਮੀਟਰ ਦੂਰ ਤਕ ਸੁਣਾਈ ਦਿਤਾ। ਇਹ ਘਟਨਾ ਰਾਜਧਾਨੀ ਭੋਪਾਲ ਤੋਂ ਕਰੀਬ 150 ਕਿਲੋਮੀਟਰ ਦੂਰ ਹਰਦਾ ਕਸਬੇ ਦੇ ਬਾਹਰੀ ਇਲਾਕੇ ’ਚ ਮਗਰਧਾ ਰੋਡ ’ਤੇ ਬੈਰਾਗੜ੍ਹ ’ਚ ਵਾਪਰੀ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਦੂਬੇ ਨੇ ਦਸਿਆ, ‘‘ਹਰਦਾ ਘਟਨਾ ’ਚ ਹੁਣ ਤਕ 11 ਲੋਕਾਂ ਦੇ ਮਾਰੇ ਜਾਣ ਅਤੇ 174 ਦੇ ਕਰੀਬ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।’’ ਅਧਿਕਾਰੀਆਂ ਨੇ
ਦਸਿਆ ਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮੋਹਨ ਯਾਦਵ ਨੇ ਘਟਨਾ ਤੋਂ ਬਾਅਦ ਇਕ ਬੈਠਕ ਕੀਤੀ ਅਤੇ ਕਿਹਾ ਕਿ ਬਚਾਅ ਕਾਰਜ ਲਈ ਹੈਲੀਕਾਪਟਰ ਲਈ ਫੌਜ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਾਦਸੇ ’ਚ ਜ਼ਖਮੀਆਂ ਨੂੰ ਤੁਰਤ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿਤੇ ਹਨ। ਉਨ੍ਹਾਂ ਕਿਹਾ, ‘‘ਮੈਂ ਸਬੰਧਤ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਘਟਨਾ ਦਾ ਵੇਰਵਾ ਮੰਗਿਆ ਹੈ।’’ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਘਟਨਾ ਬਾਰੇ ਸੂਚਿਤ
ਕਰ ਦਿਤਾ ਗਿਆ ਹੈ। ਮੁੱਖ ਮੰਤਰੀ ਨੇ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਯਾਦਵ ਨੇ ਕਿਹਾ ਕਿ ਜ਼ਖਮੀਆਂ ਦੇ ਸਾਰੇ ਡਾਕਟਰੀ ਖਰਚੇ ਸੂਬਾ ਸਰਕਾਰ ਵਲੋਂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਜ ਮੰਤਰੀ ਉਦੈ ਪ੍ਰਤਾਪ ਸਿੰਘ, ਵਧੀਕ ਮੁੱਖ ਸਕੱਤਰ ਅਜੀਤ ਕੇਸਰੀ ਅਤੇ ਡਾਇਰੈਕਟਰ ਜਨਰਲ ਹੋਮ ਗਾਰਡ ਅਰਵਿੰਦ ਕੁਮਾਰ ਨੂੰ ਹੈਲੀਕਾਪਟਰ ਰਾਹੀਂ ਹਰਦਾ ਪਹੁੰਚਣ ਦੇ ਹੁਕਮ ਦਿਤੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ