ਯਾਰਾਂ ਦੋਸਤਾਂ ਨੇ ਹੀ ਮੁੰਡੇ ਨਾਲ ਕੀਤੀ ਮਾੜੀ

ਜਗਰਾਓ ਦੇ ਮੁਹੱਲਾ ਸੱਤ ਨੰਬਰ ਚੂੰਗੀ ਉੱਤੇ ਇਕ ਨੌਜਵਾਨ ਨੂੰ ਉਸ ਦੇ ਹੀ ਕੁਝ ਸਾਥੀਆਂ ਨੇ ਪੈਟਰੋਲ ਪਾਂ ਕੇ ਅੱਗ ਲਾ ਦਿੱਤੀ, ਜਿਸ ਦੇ ਚਲਦੇ ਮਨਪ੍ਰੀਤ ਸਿੰਘ ਨਾਮ ਦਾ ਨੌਜ਼ਵਾਨ 82% ਝੁਲਸ ਗਿਆ ਤੇ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਹ ਪੂਰੀ ਘਟਨਾ CCTV ਵਿੱਚ ਵੀ ਰਿਕਾਰਡ ਹੋ ਗਈ, ਜਿਸ ਦੇ ਚਲਦੇ ਥਾਣਾ ਸਿਟੀ ਪੁਲਿਸ ਨੇ ਅੱਠ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦਰਅਸਲ ਇਹ ਪੂਰੀ ਘਟਨਾ ਚਾਰ ਜੂਨ ਨੂੰ ਵਾਪਰੀ ਤੇ ਅੱਗ ਨਾਲ ਝੁਲਸਣ ਵਾਲੇ ਨੌਜਵਾਨ ਨੇ ਪਰਿਵਾਰਿਕ ਮੈਂਬਰਾਂ ਨੂੰ ਇਹ

ਦਸਿਆ ਗਿਆ ਕਿ ਤੁਹਾਡੇ ਮੁੰਡੇ ਨੂੰ ਮੋਟਰਸਾਈਕਲ ਵਿਚ ਪੈਟਰੋਲ ਪਾਉਂਦੇ ਸਮੇਂ ਅੱਗ ਲੱਗ ਗਈ, ਮਾਪੇ ਉਸ ਸਮੇਂ ਤਾਂ ਆਪਣੇ ਮੁੰਡੇ ਨੂੰ ਬਚਾਉਣ ਵਿਚ ਲੱਗ ਗਏ ਤੇ ਉਸ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿਖੇ ਦਾਖਿਲ ਕਰਵਾ ਦਿੱਤਾ।ਇਸ ਤੋਂ ਬਾਅਦ ਜਦੋਂ ਵਾਪਿਸ ਆ ਕੇ ਓਨਾ ਇਲਾਕੇ ਦੇ CCTV ਕੈਮਰੇ ਦੇਖਣੇ ਸ਼ੁਰੂ ਕੀਤੇ ਤਾਂ ਬੀਤੇ ਕੱਲ੍ਹ ਉਨਾਂ ਨੂੰ ਇਕ ਕੈਮਰੇ ਵਿੱਚੋ ਫੁਟੇਜ ਮਿਲੀ, ਜਿਸ ਵਿਚ ਉਨ੍ਹਾਂ ਦੇ ਮੁੰਡੇ ਦੇ ਸਾਥੀ ਹੀ ਉਸ ਤੇ ਪੈਟਰੋਲਪਾਂ ਕੇ ਅੱਗ ਲਾ ਰਹੇ ਸਨ। ਇਸ ਬਾਰੇ ਜਦੋਂ ਪੁਲਿਸ ਨੂੰ ਸੂਚਿਤ ਕੀਤਾ ਤਾਂ ਥਾਣਾ ਸਿਟੀ ਜਗਰਾਓ ਪੁਲਿਸ ਨੇ ਆਪਣੀ ਜਾਂਚ

ਕਰਦਿਆਂ, ਇਸ ਮਾਮਲੇ ਵਿਚ ਅੱਠ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਇਸ ਘਟਨਾ ਲਈ ਜਿੰਮੇਵਾਰ ਨੌਜਵਾਨਾਂ ਨੂੰ ਕਾਬੂ ਵੀ ਕਰ ਲਿਆ ਜਾਵੇਗਾ। ਇਸ ਬਾਰੇ ਪੀੜਿਤ ਨੌਜਵਾਨ ਮਨਪ੍ਰੀਤ ਸਿੰਘ ਦੇ ਪਿਤਾ ਤੇ ਇਲਾਕੇ ਦੇ ਕੌਂਸਲਰ ਕਾਲਾ ਕਲਿਆਣ ਨੇ ਕਿਹਾਕਿ ਇਹ ਨੌਜਵਾਨ ਪਹਿਲਾਂ ਨਸ਼ਾ ਕਰਦਾ ਸੀ, ਪਰ ਹੁਣ ਨਸ਼ਾ ਛੱਡ ਗਿਆ ਸੀ ਤੇ ਆਪਣੇ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਕਰਕੇ ਉਨ੍ਹਾਂ ਨੌਜਵਾਨਾਂ ਨੇ ਹੀ ਇਸ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *