ਸੁਪਰੀਮ ਕੋਰਟ (Supreme Court) ਨੇ ਇਸ਼ਤਿਹਾਰਾਂ ਵਿੱਚ ਗੁੰਮਰਾਹਕੁਨ ਪ੍ਰਚਾਰ ਨੂੰ ਲੈ ਕੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਪਤੰਜਲੀ ਆਯੁਰਵੈਦ ਤੇ ਬਾਲਾਕ੍ਰਿਸ਼ਨਨ ਨੂੰ ਨੋਟਿਸ ਜਾਰੀ ਕਰਕੇ ਇਸ਼ਤਿਹਾਰਾਂ ‘ਚ ਬਿਮਾਰੀਆਂ ਦੇ ਇਲਾਜ ਦੇ ਗੁੰਮਰਾਹਕੁਨ ਪ੍ਰਚਾਰ ‘ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਕਿ ਕਿਉਂ ਨਾ ਤੁਹਾਡੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਇਹ ਨੋਟਿਸ (defamation notice) ਇਸ਼ਤਿਹਾਰਾਂ ‘ਚ ਛਪੀਆਂ ਫੋਟੋਆਂ ਦੇ ਆਧਾਰ ‘ਤੇ ਜਾਰੀ ਕੀਤਾ ਗਿਆ ਹੈ।
‘ਇਸ਼ਤਿਹਾਰਾਂ ਰਾਹੀਂ ਪੂਰੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ’ ਸੁਪਰੀਮ ਕੋਰਟ ਨੇ ਪਤੰਜਲੀ ਦੇ ਇਸ਼ਤਿਹਾਰਾਂ ‘ਤੇ ਕੇਂਦਰ ਸਰਕਾਰ ਨੂੰ ਵੀ ਘੇਰਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਇਸ਼ਤਿਹਾਰਾਂ ਰਾਹੀਂ ਪੂਰੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਅੱਖਾਂ ਮੀਚ ਕੇ ਬੈਠੀ ਹੈ। ਇਹ ਬਹੁਤ ਮੰਦਭਾਗਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਕੁਝ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਨੇ
ਪਤੰਜਲੀ ਆਯੁਰਵੇਦ ਦੇ ਨਿਰਦੇਸ਼ਕ ਬਾਲਾਕ੍ਰਿਸ਼ਨਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਬਿਮਾਰੀਆਂ ਦੇ ਇਲਾਜ ਦਾ ਦਾਅਵਾ ਕਰਨ ਵਾਲੇ ਪਤੰਜਲੀ ਦੇ ਮੈਡੀਕਲ ਉਤਪਾਦਾਂ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ