ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿਖੇ ਇੱਕ ਕਿਸਾਨ ਪਰਿਵਾਰ ਦੇ ਪੰਜ ਦੁਧਾਰੂ ਪਸ਼ੂਆਂ (ਮੱਝਾਂ) ਦਾ ਕਿਸੇ ਭਿਆਨਕ ਬਿਮਾਰੀ ਦੀ ਲਪੇਟ ‘ਚ ਆ ਕੇ ਬਿਮਾਰ ਹੋਣ ਤੋਂ ਬਾਅਦ ਮੌਤ ਹੋ ਗਈ। ਇਸ ਭਿਆਨਕ ਬਿਮਾਰੀ ਦਾ ਪਤਾ ਤਾਂ ਨਹੀਂ ਚੱਲ ਰਿਹਾ ਪਰ ਮੂੰਹ ਖੋਰ ਤੇ ਗਲ ਘੋਟੂ ਬਿਮਾਰੀ ਦਾ ਖਦਸ਼ਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਉੱਥੇ ਹੀ ਅੱਜ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਵਰਾਜ ਸੰਧੂ ਦੀ
ਅਗਵਾਈ ਹੇਠ ਕਿਸਾਨ ਦੇ ਘਰ ਪਹੁੰਚੀ ਜਿੱਥੇ ਪਸ਼ੂਆਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਪੀੜਤ ਕਿਸਾਨ ਬਲਦੇਵ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਚਾਰ ਮੱਝਾਂ ਕੁਝ ਦਿਨਾਂ ਤੋਂ ਬਿਮਾਰੀ ਨਾਲ ਜੂਝ ਰਹੀਆਂ ਸਨ। ਪਰ ਬਿਮਾਰੀ ਦਾ ਕੁਝ ਪਤਾ ਨਹੀਂ ਚੱਲ ਰਿਹਾ। ਉਹਨਾਂ ਦੱਸਿਆ ਕਿ ਪਹਿਲਾਂ ਮੂੰਹ ਵਿੱਚੋਂ ਝੱਗ ਨਿਕਲਦੀ ਹੈ ਤੇ ਫਿਰ ਇੱਕ ਦੋ ਦਿਨ ਬਾਅਦ ਮੌਤ ਹੋ ਜਾਂਦੀ ਹੈ। ਪੀੜਤ ਕਿਸਾਨ ਨੇ ਦੱਸਿਆ ਪਸ਼ੂਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਵੱਲੋਂ ਬਿਮਾਰੀ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਬਾਕੀ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਆਏ ਦੂਜੇ
ਬਿਮਾਰੀ ਦੇ ਪੀੜਤ ਪਸ਼ੂ ਹਨ ਉਹਨਾਂ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਕਿਸਾਨ ਆਗੂ ਨੰਬਰਦਾਰ ਸੰਤੋਖ ਸਿੰਘ ਅਦਲੀਵਾਲਾ ਤੇ ਨੰਬਰਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜਿੰਨਾ ਪਸ਼ੂਆਂ ਮੌਤ ਹੋ ਗਈ ਹੈ ਉਹਨਾਂ ਦੀ ਬਿਮਾਰੀ ਦਾ ਪਤਾ ਲਗਾਉਣ ਲਈ ਪੋਸਟਮਾਟਮ ਕਰਵਾਉਣ ਲਈ ਸੈਂਪਲ ਅੱਜ ਲੁਧਿਆਣਾ ਵਿਖੇ ਲੈਬਾਰਟਰੀ ਵਿੱਚ ਲੈ ਕੇ ਗਏ ਸਨ, ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨ ਦੀ ਸਰਕਾਰ ਬਾਂਹ ਫੜੇ ਅਤੇ ਮੁਆਵਜ਼ਾ ਦਿੱਤਾ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ