ਲਾਰੈਂਸ ਦੇ ਬੰਦੇ ਬਣ ਕੇ 2 ਨੌਜਵਾਨਾਂ ਨੇ ਮੰਗੀ 30 ਲੱਖ ਦੀ ਫਿਰੌਤੀ

ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਿਸ (ਡੀ) ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹਨਾਂ ਚੋਂ ਇਕ ਰੇਲਵੇ ਮੁਲਾਜ਼ਮ ਹੈ, ਜਦਕਿ ਇਕ ਵਿਅਕਤੀ ਉਹਨਾਂ ਦੀ ਦੁਕਾਨ

ਦਾ ਕਰਮਚਾਰੀ ਹੈ ਜਿੰਨ੍ਹਾ ਤੋਂ ਫਿਰੌਤੀ ਦੀ ਮੰਗ ਕੀਤੀ ਗਈ।ਪੁਲਿਸ ਵੱਲੋਂ ਵੱਖ-ਵੱਖ ਸਾਧਨਾਂ ਰਾਹੀ ਫਿਰੌਤੀ ਮੰਗਣ ਵਾਲੇ ਵਿਅਕਤੀਆ ਦੀ ਛਾਣਬੀਨ ਕਰਨ ਉੱਤੇ ਉਸ ਨੂੰ ਪਤਾ ਲੱਗਾ ਹੈ ਕਿ ਸ਼ਹਿਰ ਬਠਿੰਡਾ ਵਿਖੇ ਜੋ ਸੰਦੀਪ ਕੁਮਾਰ ਦੀ ਇਲੈਕਟ੍ਰਾਨਿਕਸ ਦੀ ਦੁਕਾਨ ਹੈ, ਉਸ ਉੱਤੇ ਕੰਮ ਕਰਦਾ ਲੜਕਾ ਸੁਖਦੀਪ ਸਿੰਘ ਉਰਫ ਸੁੱਖੀ ਵਾਸੀ ਪਿੰਡ ਮਚਾਕੀ ਕਲਾਂ, ਆਪਣੇ ਇੱਕ ਸਾਥੀ ਮਹਿੰਦਰ ਸਿੰਘ ਵਾਸੀ ਬਠਿੰਡਾ ਜੋ ਕੇ ਰੇਲਵੇ ਦੇ ਇਲੈਕਟਰੀ ਵਿਭਾਗ ਵਿੱਚ ਨੌਕਰੀ ਕਰਦਾ ਹੈ, ਨਾਲ ਮਿਲ ਕੇ ਉਸ ਨੂੰ ਡਰਾ-ਧਮਕਾ ਕੇ 30 ਲੱਖ ਫਿਰੌਤੀ ਦੀ ਮੰਗ ਕਰ ਰਹੇ ਹਨ ਅਤੇ ਫਿਰੌਤੀ

ਨਾ ਦੇਣ ਦੀ ਸੂਰਤ ਵਿੱਚ ਉਸਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨਪੁਲਿਸ ਨੇ ਇਹਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹਨਾਂ ਪਾਸੋਂ 3 ਐਂਡਰਾਇਡ ਮੋਬਾਇਲ ਫੋਨ, ਫਿਰੌਤੀ ਲਈ ਵਰਤਿਆ ਇੱਕ ਕੀਪੇਡ ਵਾਲਾ ਮੋਬਾਇਲ ਫੋਨ ਤੇ ਸਿੰਮ ਅਤੇ ਇੱਕ ਬੁੱਲਟ ਮੋਟਰਸਾਇਕਲ ਬ੍ਰਾਮਦ ਹੋਏ ਹਨ, ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ। ਐਸਪੀ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਇਹਨਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਏ ਅਤੇ ਇਹ ਆਪ ਹੀ ਫਿਰੌਤੀ ਲੈਣਾ ਚਾਹੁੰਦੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *