ਲੁਧਿਆਣਾ ਸ਼ਹਿਰ ਚ ਨ/ਸ਼ੇ ਚ ਬੇਸੁੱਧ ਮਿਲੀ ਨੌਜਵਾਨ ਕੁੜੀ

ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਨੌਜਵਾਨ ਲੜਕੀ ਬੇਸੁੱਧ ਹਾਲਤ ਦੇ ਵਿੱਚ ਮਿਲੀ ਹੈ, ਜਿਸ ਦੀ ਹਾਲਤ ਵੇਖ ਕੇ ਲੱਗ ਰਿਹਾ ਸੀ ਕਿ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਹੈ। ਜਿਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਉਸ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਕਿਸੇ ਲੜਕੀ ਤੋਂ ਪੈਸੇ ਲੈਣ ਲਈ ਆਈ ਸੀ। ਉਹਨਾਂ ਦੱਸਿਆ ਕਿ ਉਹ ਗਿਰ ਗਈ ਜਿਸ ਕਰਕੇ ਉਸ ਦੇ ਸੱਟ ਲੱਗ ਗਈ। ਨੇੜੇ ਇਲਾਕੇ ਦੇ ਲੋਕਾਂ ਨੇ ਲੜਕੀ ਦੀ ਹਾਲਤ ਨੂੰ ਵੇਖਦੇ ਹੋਏ

ਤੁਰੰਤ 108 ਨੰਬਰ ਉੱਤੇ ਐਂਬੂਲੈਂਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੀਸੀਆਰ ਟੀਮ ਅਤੇ 108 ਐਬੂਲੈਂਸ ਨੇ ਲੜਕੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲਜਾਇਆ ਗਿਆ ਹੈ। ਲੜਕੀ ਦੀ ਹਾਲਤ ਦੇਖ ਕੇ ਲੱਗ ਰਿਹਾ ਹੈ ਕਿ ਕਥਿਤ ਤੌਰ ਉੱਤੇ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਹੈ। ਹਾਲਾਂਕਿ ਲੜਕੀ ਨੂੰ ਮਹਿਲਾ ਬਾਰ-ਬਾਰ ਪੁੱਛ ਰਹੀ ਹੈ ਕਿ ਉਸ ਨੇ ਕੋਈ ਨਸ਼ਾ ਕੀਤਾ ਹੈ ਤਾਂ ਉਹ ਕੋਈ ਜਵਾਬ ਨਹੀਂ ਦੇ ਪਾ ਰਹੀ ਹੈ।

ਨੌਜਵਾਨ ਲੜਕੀ ਦੀ ਇਸ ਤਰ੍ਹਾਂ ਦੀ ਹਾਲਤ ਨੂੰ ਵੇਖਦਿਆਂ ਹੋਇਆਂ ਇਲਾਕੇ ਦੇ ਲੋਕਾਂ ਦੇ ਵਿੱਚ ਕਾਫੀ ਗੁੱਸਾ ਵੀ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਪੰਜਾਬ ਦੀ ਨੌਜਵਾਨ ਪੀੜੀ ਕਿਸ ਪਾਸੇ ਜਾ ਰਹੀ ਹੈ ਇਹ ਸਾਫ ਵੇਖਿਆ ਜਾ ਰਿਹਾ ਹੈ। ਉੱਥੇ ਹੀ 108 ਐਬੂਲੈਂਸ ਉੱਤੇ ਲੜਕੀ ਨੂੰ ਲੈਣ ਆਏ ਡਰਾਈਵਰ ਨੇ ਦੱਸਿਆ ਕਿ ਉਹਨਾਂ ਨੂੰ ਫੋਨ ਆਇਆ ਸੀ ਜਿਸ ਤੋਂ ਬਾਅਦ ਮੌਕੇ ਉੱਤੇ ਉਹ ਪਹੁੰਚੇ ਹਨ। ਉਹਨਾਂ ਕਿਹਾ ਕਿ ਲੜਕੀ ਨਸ਼ੇ ਦੀ ਹਾਲਤ ਦੇ ਵਿੱਚ ਹੈ ਅਤੇ ਉਸ ਨੂੰ ਹੁਣ ਉਹ ਸਿਵਲ ਹਸਪਤਾਲ ਲੈ ਕੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *