ਅਬੋਹਰ ਦੇ ਫਾਜ਼ਿਲਕਾ ਰੋਡ ‘ਤੇ ਸਥਿਤ ਚੌਂਕੀ ‘ਤੇ ਦਿਨ-ਦਿਹਾੜੇ ਕਾਰ ਸਵਾਰ ਵਿਅਕਤੀ ਨਾਲ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਅਨੁਸਾਰ ਪਹਿਲਾਂ ਤਾਂ ਇੱਕ ਵਿਅਕਤੀ ਨੇ ਲੜਾਈ ਝਗੜਾ ਕੀਤਾ ਅਤੇ ਬਾਅਦ ਵਿੱਚ ਉਸ ਦੀ ਕਾਰ ਵਿੱਚ ਰੱਖੀ 1.70 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਿਆ। ਜਦੋਂ ਪੀੜਤ ਨੇ ਨਕਦੀ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀ ਨੇ ਉਸ ‘ਤੇ ਕੁਹਾੜੀ ਨਾਲ
ਹਮ ਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਇਲਾਜ ਅਧੀਨ ਸੰਜੇ ਪੁੱਤਰ ਰਾਮ ਪ੍ਰਤਾਪ ਧੂੰਦਾ ਉਮਰ ਕਰੀਬ 33 ਸਾਲ ਨੇ ਦੱਸਿਆ ਕਿ ਉਸ ਨੇ ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਬਣੇ ਹੋਟਲ ਨੂੰ ਠੇਕੇ ‘ਤੇ ਲਿਆ ਹੋਇਆ ਹੈ, ਜਿਸ ਦੀ ਅਦਾਇਗੀ ਲਈ ਉਹ ਖੁਦ ਆਪਣੀ ਕਾਰ ‘ਚ ਫਾਜ਼ਿਲਕਾ
ਰੋਡ ਓਕਟਰਾਈ ‘ਤੇ ਆਇਆ ਸੀ। ਇਸੇ ਦੌਰਾਨ ਉਸ ਦਾ ਭਰਾ ਰਾਮ ਕੁਮਾਰ ਪਿੰਡ ਤੋਂ ਬੱਸ ’ਤੇ ਉਸ ਨੂੰ 1.70 ਲੱਖ ਰੁਪਏ ਦੇਣ ਆਇਆ। ਜਦੋਂ ਉਸ ਦਾ ਭਰਾ ਪੈਸੇ ਦੇ ਕੇ ਚਲਾ ਗਿਆ ਅਤੇ ਉਹ ਆਪਣੀ ਕਾਰ ਵਿਚ ਸ਼ਹਿਰ ਲਈ ਰਵਾਨਾ ਹੋਇਆ ਤਾਂ ਆਲਟੋ ਕਾਰ ਸਵਾਰ ਇਕ ਅਣਪਛਾਤੇ ਨੌਜਵਾਨ ਨੇ ਜ਼ਬਰਦਸਤੀ ਕਾਰ ਨੂੰ ਓਵਰਟੇਕ ਕਰਨ ਦੇ ਬਹਾਨੇ ਉਸ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ