ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੱਕ ਫਰਨਸ਼ ਇਕਾਈ ਵਿੱਚ ਹਾਦਸਾ ਦੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਹਾਦਸਾ ਉਸ ਸਮੇਂ ਹੋਇਆ, ਜਦੋਂ ਫਰਨਸ਼ ਭੱਠੀ ਵਿੱਚ ਲੋਹੇ ਨੂੰ ਪਿਗਲਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਕਿ ਅਚਾਨਕ ਹੀ ਭੱਠੀ ਵਿੱਚ ਧਮਾ ਕਾ ਹੋ ਗਿਆ, ਜਿਸ ਤੋਂ ਬਾਅਦ ਪਿਘਲਿਆ ਹੋਇਆ ਲੋਹਾ ਉਛਲ ਕੇ ਭੱਠੀ ਉੱਤੇ ਕੰਮ ਕਰ ਰਹੇ ਮਜ਼ਦੂਰਾਂ ਉੱਤੇ ਜਾ ਡਿੱਗਿਆ ਤੇ 6 ਮਜ਼ਦੂਰ ਬੁਰੀ ਤਰ੍ਹਾ ਨਾਲ ਝੁਲ ਸ ਗਏ, ਜਿਨ੍ਹਾਂ ਨੂੰ ਇਲਾਜ ਲਈ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ
ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉੱਤੇ ਪੁੱਜੇ ਹੋਏ ਹਨ, ਉਧਰ ਭੱਠੀ ਵਿੱਚ ਹੋਏ ਹਾਦਸੇ ਤੋਂ ਬਾਅਦ ਫ਼ਰਨੇਸ ਦੇ ਲਾਗੇ ਮੁਹੱਲਾ ਨਿਵਾਸੀ ਇੱਕਠਾ ਹੋ ਗਏ ਅਤੇ ਗੁਸਾਏ ਮੁਹੱਲਾ ਵਾਸੀਆਂ ਨੇ ਫਰਨੇਸ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ, ਜਿਸ ਤੋਂ ਪੁਲਿਸ ਨੇ ਵੱਡੀ ਮੁਸ਼ਕਿਲ ਨਾਲ ਸਭ ਨੂੰ ਸ਼ਾਂਤ ਕਰਵਾਇਆ। ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਇਹ ਹਾਦਸਾ ਜਦੋਂ ਹੋਏ ਲਗਾਤਾਰ ਤਿੰਨ ਧ ਮਾਕੇ ਹੋਏ ਹਨ, ਜਿਸ ਨਾਲ ਪੂਰਾ ਇਲਾਕਾ ਦਹਿਲ ਗਿਆ ਅਤੇ ਉਨ੍ਹਾਂ ਦੇ ਮਕਾਨਾਂ ਦੀਆਂ ਕੰਧਾ ਤਕ ਕੰਬ ਗਈਆਂ।
ਮੁਹੱਲਾ ਵਾਸੀਆਂ ਨੇ ਕਿਹਾ ਕਿ ਜਾਂ ਤਾਂ ਇਹ ਫੈਕਟਰੀ ਨੂੰ ਬੰਦ ਕੀਤਾ ਜਾਵੇ ਜਾਂ ਫੇਰ ਇਸ ਉੱਤੇ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਕਰਵਾਇਆ ਜਾਵੇ। ਉਧਰ ਮੌਕੇ ਉੱਤੇ ਪਹੁੰਚੇ ਐਸਪੀ ਫ਼ਤਹਿਗੜ੍ਹ ਸਾਹਿਬ ਰਕੇਸ਼ ਯਾਦਵ ਨੇ ਕਿਹਾ ਕਿ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਹਾਦਸੇ ਵਿਚ 6 ਮਜ਼ਦੂਰ ਝੁ ਲਸ ਗਏ ਹਨ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ