ਲੱਖਾਂ ਦੀ ਰਿ ਸ਼ਵਤ ਲੈਣ ਵਾਲਾ ਮੁਨਸ਼ੀ ਗ੍ਰਿ ਫ਼ਤਾਰ, ਸਕਰੈਪ ਡੀਲਰ ਨੂੰ ਪੈਸੇ ਲੈ ਕੇ ਛੱਡਣ ਦੇ ਇਲਜ਼ਾਮ

ਵਿਜੀਲੈਂਸ ਬਿਊਰੋ ਨੇ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ 2 ਕਿਸ਼ਤਾਂ ’ਚ 1,15,000 ਰੁਪਏ ਦੀ ਰਿ ਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿ ਫ਼ਤਾਰ ਕੀਤਾ ਹੈ। ਉਸ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿ ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ’ਤੇ ਗ੍ਰਿ ਫ਼ਤਾਰ ਕੀਤਾ ਗਿਆ ਹੈ।

ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕ੍ਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਤੇ ਚੋਰੀ ਦਾ ਸਕ੍ਰੈਪ ਸਾਮਾਨ ਖ਼ਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਤੇ ਉਸ ਦੇ ਪੁੱਤਰ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ’ਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਤੇ ਇਸ ਤੋਂ ਬਾਅਦ ਸਕ੍ਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਤੋਂ ਛੱਡ ਦਿੱਤਾ।

ਰਿਹਾਲ ਨਾਂ ਦੇ ਇਕ ਵਿਅਕਤੀ ਦੇ ਰਿਸ਼ਤੇਦਾਰ ਸੋਬੂ ਨੇ ਕੈਲਾਸ਼ ਗਰਗ ਨੂੰ ਚੋਰੀ ਸਕ੍ਰੈਪ ਦਾ ਸਾਮਾਨ ਵੇਚਿਆ ਸੀ ਤੇ ਇਹ ਸਕ੍ਰੈਪ ਵੇਚ ਕੇ ਸੋਬੂ ਨੇ ਉਸ ਪਾਸੋਂ 2,82,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਹੌਲਦਾਰ ਸੁਖਦੇਵ ਸਿੰਘ ਨੇ ਵੀ ਸੋਬੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਹਾਨੇ ਰਿਹਾਲ ਤੋਂ 5 ਲੱਖ ਰੁਪਏ ਰਿਸ਼ਵਤ ਮੰਗੀ ਸੀ, ਜਿਸ ਨੇ ਡੀਲਰ ਕੈਲਾਸ਼ ਗਰਗ ਨੂੰ ਚੋਰੀ ਦਾ ਸਕ੍ਰੈਪ ਵੇਚ ਕੇ 2,82,000 ਰੁਪਏ ਲਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *