ਵਿਆਹ ਕਰਵਾਉਣ ਆਏ ਫੌਜੀ ਦੀ ਸੜਕ ਹਾਦਸੇ ‘ਚ ਚਲੀ ਗਈ ਜਾਨ

ਨੇੜਲੇ ਪਿੰਡ ਭਾਗੋਕਾਵਾਂ ਦਾ ਰਹਿਣ ਵਾਲਾ ਇੱਕ ਫੌਜ ਦੀ 15 ਪੰਜਾਬ ਰੈਜੀਮੈਂਟ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਜਵਾਨ ਜੋ ਪਿਛਲੇ 2 ਸਾਲਾਂ ਤੋਂ ਸ਼੍ਰੀਨਗਰ ਵਿਖੇ 7 ਆਰ. ਆਰ ਵਿੱਚ ਡਿਊਟੀ ਨਿਭਾ ਰਿਹਾ ਸੀ, ਪਿਛਲੇ ਦਿਨ ਹੀ 9 ਮਹੀਨੇ ਉਪਰੰਤ ਘਰ ਛੁੱਟੀ ਕੱਟਣ ਆਇਆ ਸੀ ਅਤੇ ਮਾਪੇ ਚਾਵਾਂ ਨਾਲ ਵਿਆਹ ਕਰਨ ਦੀ ਸਲਾਹ ਕਰ ਰਹੇ ਸਨ ਤਾਂ ਅੱਜ ਅਚਾਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਉਸ ਦੇ ਜੱਦੀ ਪਿੰਡ ਭਾਗੋਕਾਵਾਂ ਵਿਖੇ ਪੂਰੇ ਸਰਕਾਰੀ ਸਨਮਾਨ ਨਾਲ ਫੌਜ ਦੇ ਜਵਾਨਾਂ ਵੱਲੋਂ ਸਲਾਮੀ ਦੇ ਕੇ ਅੰਤਿਮ ਸੰਸਕਾਰ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਫੌਜੀ ਜਵਾਨ ਦੇ ਪਿਤਾ ਹੌਲਦਾਰ ਸਰੂਪ ਸਿੰਘ, ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਅਜੇ ਕਰੀਬ ਪੰਜ ਸਾਲ ਪਹਿਲਾਂ ਹੀ ਫੌਜ ਵਿੱਚ ਭਰਤੀ ਹੋਇਆ ਸੀ। ਰਾਮਗੜ੍ਹ ਸੈਂਟਰ ਤੋਂ ਟ੍ਰੇਨਿੰਗ ਪੂਰੀ ਕਰਨ ਉਪਰੰਤ ਇਸ ਨੂੰ ਯੂਨਿਟ 15 ਪੰਜਾਬ ਰੈਜੀਮੈਂਟ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ । ਪਿਛਲੇ ਕਰੀਬ 2 ਸਾਲਾਂ ਤੋਂ ਸ਼੍ਰੀਨਗਰ ਵਿਖੇ ਨਿਭਾ ਰਿਹਾ ਸੀ। 9 ਮਹੀਨੇ ਬਾਅਦ ਅਜੇ ਪਿਛਲੇ ਦਿਨੀ ਹੀ ਪਿੰਡ ਛੁੱਟੀ ਕੱਟਣ ਲਈ ਘਰ ਆਇਆ ਸੀ, ਪਰ ਅੱਜ ਅਚਾਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ

ਫੈਲ ਗਈ ਹੈ।ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਫੌਜੀ ਲਖਵਿੰਦਰ ਸਿੰਘ (23) ਬਹੁਤ ਛੋਟੀ ਉਮਰ ਵਿੱਚ ਹੀ ਫੌਜ ਵਿੱਚ ਭਰਤੀ ਹੋ ਗਿਆ ਸੀ ਅਤੇ ਅਜੇ ਕੁਵਾਰਾ ਸੀ । ਪਰਿਵਾਰ ਵੱਲੋਂ ਇਸ ਦੇ ਵਿਆਹ ਕਰਨ ਦੀ ਸਲਾਹ ਕੀਤੀ ਜਾ ਰਹੀ ਸੀ, ਪਰ ਪਰਮਾਤਮਾ ਨੂੰ ਕੋਈ ਹੋਰ ਹੀ ਭਾਣਾ ਮਨਜ਼ੂਰ ਸੀ। ਸੰਸਕਾਰ ਦੌਰਾਨ ਭੈਣ ਵੱਲੋਂ ਆਪਣੇ ਭਰਾ ਫੌਜੀ ਨੂੰ ਸ਼ੇਹਰਾ ਲਾ ਕੇ ਵਿਆਹ ਦੀਆਂ ਪੂਰੀਆਂ ਰੀਤੀ ਰਸਮਾਂ ਕੀਤੀਆਂ ਗਈਆਂ ।

ਇਸ ਮੌਕੇ ਰੈਜੀਮੈਂਟ ਦੇ ਜਵਾਨਾਂ ਅਤੇ ਤਿੱਬੜੀ ਕੈਂਟ ਤੋਂ ਆਏ ਫੌਜ ਸਲਾਮੀ ਜਵਾਨਾਂ ਵੱਲੋਂ ਪੂਰੀ ਨੀਤੀ ਰਸਮ ਦੇ ਨਾਲ ਅੰਤਿਮ ਸੰਸਕਾਰ ਮੌਕੇ ਫੌਜ ਦੇ ਲੈਫਟੀਨੈਂਟ ਕਰਨਲ ਵਿਕਾਸ ਕੁਮਾਰ ਸਿੰਘ ਸਮੇਤ ਸੂਬੇਦਾਰ ਮੇਜਰ ਦਲੇਰ ਸਿੰਘ, ਸੂਬੇਦਾਰ ਚਰਨਜੀਤ ਸਿੰਘ, ਸੂਬੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਮਾਤਾ ਪਰਮਜੀਤ ਕੌਰ, ਸਰੂਪ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਸੂਬਾ ਸਿੰਘ, ਕੁਲਜੀਤ ਸਿੰਘ ,ਬਲਵਿੰਦਰ ਸਿੰਘ, ਪ੍ਰੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਪਿੰਡ ਦੇ ਲੋਕ ਹਾਜ਼ਰ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *