ਵਿਆਹ ਕਰਵਾਉਣ ਲਈ ਇਟਲੀ ਤੋਂ ਪੰਜਾਬ ਆਉਣ ਵਾਲਾ ਸੀ ਮੁੰਡਾ ਪਰ ਪਹਿਲਾਂ ਹੀ ਹੋ ਗਈ ਮੌਤ

ਬਰਨਾਲਾ ਦੇ ਪਿੰਡ ਮਹਿਲ ਖੁਰਦ ਦੇ ਨੌਜਵਾਨ ਸਵਰਨ ਸਿੰਘ ਦੀ ਇਟਲੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਦੀ ਲਾਸ਼ 24 ਦਿਨਾਂ ਬਾਅਦ ਅੱਜ ਪਿੰਡ ਲਿਆਂਦੀ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਦੇਖ ਕੇ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਬਹੁਤ ਹੀ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦਾ ਲੜਕਾ ਸਵਰਨ ਸਿੰਘ 7 ਸਾਲਾਂ ਤੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਹੋਇਆ ਸੀ।

ਆਪਣੀ ਮੌਤ ਤੋਂ ਕੁਝ ਦਿਨ ਪਹਿਲਾਂ ਉਹ ਇਟਲੀ ਤੋਂ ਵਿਆਹ ਕਰਨ ਲਈ ਪਿੰਡ ਆਉਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਪਿੰਡ ਲਿਆਉਣ ਲਈ ਲੱਖਾਂ ਰੁਪਏ ਖਰਚ ਕਰਨੇ ਪਏ। ਨਾ ਤਾਂ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵਿਦੇਸ਼ ਤੋਂ ਸਰਕਾਰੀ ਖਰਚੇ ’ਤੇ ਜਲਦੀ ਲਿਆਂਦਾ ਜਾਵੇ।

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਨੌਜਵਾਨ ਸਵਰਨ ਸਿੰਘ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦੀ ਲਾਸ਼ ਅੱਜ ਪਿੰਡ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ 24 ਦਿਨਾਂ ਬਾਅਦ ਪਿੰਡ ਪੁੱਜੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਪੜ੍ਹੇ-ਲਿਖੇ ਨੌਜਵਾਨ ਕੰਮ ਦੀ ਭਾਲ ਵਿੱਚ ਵਿਦੇਸ਼ ਜਾਂਦੇ ਹਨ। ਪੰਜਾਬ ਦੇ ਕਈ ਨੌਜਵਾਨ ਵਿਦੇਸ਼ਾਂ ਵਿੱਚ ਦਿਲ ਦੇ ਦੌਰੇ ਨਾਲ ਮਰ ਰਹੇ ਹਨ। ਸਵਰਨ ਸਿੰਘ ਦੀ ਵੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *