ਵਿਜੀਲੈਂਸ ਬਿਉਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, 25,000 ਰੁਪਏ ਰਿਸ਼ਵਤ ਲੈਂਦਾ ਬਿਲਡਿੰਗ ਇੰਸਪੈਕਟਰ ਕੀਤਾ ਕਾਬੂ

[ad_1]





ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ

ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ’ਚ ਤੈਅ ਹੋ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ

ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *