ਹੁਸ਼ਿਆਰਪੁਰ ਦੇ ਪਿੰਡ ਨਾਰਾ ਵਿਚ ਮੌਜੂਦ ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਖਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਵਿਚ ਵਿਦਿਆਰਥੀਆਂ ਤੋਂ ਬਰਸਾਤੀ ਦਿਨਾਂ ਵਿਚ ਸਫਾਈ ਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਇੰਨਾ ਹੀ ਨਹੀਂ ਸਟਾਫ ਵੱਲੋਂ ਵਿਦਿਆਰਥੀਆਂ ਤੋਂ ਦਰੱਖਤਾਂ ਦੀਆਂ ਢਾਹਣੀਆਂ ਤੱਕ ਵੀ ਛੰਗਾਈਆਂ ਜਾ ਰਹੀਆਂ ਹਨ, ਜੋਕਿ ਵਿਦਿਆਰਥੀਆਂ ਲਈ ਨੁਕਸਾਨਦਾਇਕ ਵੀ ਹੋ ਸਕਦੀ ਹੈ ਕਿਉਂ ਕਿ ਅਜਿਹੇ ਵਿਚ
ਜੇਕਰ ਦਰੱਖਤਾਂ ਉੱਤੇ ਚੜ੍ਹ ਕੇ ਵਿਦਿਆਰਥੀ ਅਜਿਹਾ ਕੰਮ ਕਰਨਗੇ ਤਾਂ ਡਿੱਗ ਕੇ ਸੱਟ ਵੀ ਲੱਗ ਸਕਦੀ ਹੈ।ਦੂਜੇ ਪਾਸੇ ਮੌਸਮ ਦੀ ਗੱਲ ਕਰੀਏ ਤਾਂ ਬਰਸਾਤੀ ਮੌਸਮ ਹੋਣ ਕਾਰਨ ਇੰਨੀ ਦਿਨੀਂ ਦੌਰਾਨ ਕਾਫੀ ਜ਼ਿਆਦਾ ਭੰਗ ਬੂਟੀ ਵੀ ਚੜ੍ਹ ਆਉਂਦੀ ਹੈ ਤੇ ਜ਼ਹਿਰੀਲੇ ਸੱਪਾਂ ਤੋਂ ਇਲਾਵਾ ਕਈ ਤਰ੍ਹਾਂ ਦੇ ਜ਼ਹਿਰੀਲੇ ਕੀੜੇ ਮਕੌੜੇ ਵੀ ਭੰਗਾਂ ਚੋਂ ਨਿਕਲਦੇ ਰਹਿੰਦੇ ਹਨ ਤੇ ਜੇਕਰ ਕੋਈ ਜ਼ਹਿਰੀਲਾ ਕੀੜਾ ਲੜਣ ਨਾਲ ਵਿਦਿਆਰਥੀ ਦੀ ਸਿਹਤ ਖਰਾਬ
ਹੁੰਦੀ ਹੈ ਤਾਂ ਕੀ ਫਿਰ ਸਕੂਲ ਪ੍ਰਸ਼ਾਸਨ ਇਸ ਦੀ ਜ਼ਿੰਮੇਵਾਰੀ ਲਵੇਗਾ, ਕਿਉਂਕਿ ਅਜੇ ਕੁਝ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਦੇ ਪਿੰਡ ਡਾਡਾ ਵਿਚ ਇਕ ਸਕੂਲੀ ਵਿਦਿਆਰਥਣ ਦੀ ਮਖੀਰ ਲੜਨ ਕਾਰਨ ਮੌਤ ਹੋ ਗਈ ਸੀ ਤੇ ਉਸ ਦੀ ਉਮਰ ਵੀ ਮਹਿਜ਼ 5 ਸਾਲ ਦੇ ਕਰੀਬ ਸੀ ਤਾਂ ਉਸ ਵਕਤ ਵੀ ਮਾਪਿਆਂ ਵਲੋਂ ਸਕੂਲ ਪ੍ਰਬੰਧਕਾਂ ਉੱਤੇ ਕਾਫੀ ਸਵਾਲ ਚੁੱਕੇ ਗਏ ਸਨ। ਹੁਣ ਇਹ ਤਸਵੀਰਾਂ ਵੀ ਸਕੂਲ ਪ੍ਰਸ਼ਾਸਨ ਦੀ ਨਾਲਾਇਕੀ ਨੂੰ ਉਜਾਗਰ ਕਰਦੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ