ਹਲਕਾ ਰਾਜਪੁਰਾ ਦੇ ਇਸਲਾਮਪੁਰ ਰੋਡ ‘ਤੇ ਸਥਿਤ ਸਮਸ਼ਾਨਘਾਟ ‘ਚ ਬੀਤੇ ਦਿਨੀਂ 2 ਔਰਤਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਅੱਜ ਜਦੋਂ ਫੁੱਲ ਚੁਗਣ ਦੀ ਰਸਮ ਹੋਣੀ ਸੀ ਤਾਂ ਔਰਤਾਂ ਦੀਆਂ ਅਸਥੀਆਂ ਗਾਇਬ ਮਿਲੀਆਂ, ਜਿਸ ਕਾਰਨ ਪਰਿਵਾਰ ਬੇਹੱਦ ਪਰੇਸ਼ਾਨ ਹੈ। ਉੱਥੇ ਹੀ ਸ਼ਹਿਰ ਵਾਸੀ ਸਿਆਸੀ ਅਤੇ ਧਾਰਮਿਕ ਆਗੂਆਂ ਨੇ ਵੀ ਇਸ ਘਟਨਾ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਰੋਸ ਪ੍ਰਗਟ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜਪੁਰਾ ਸ਼ਹਿਰ ਦੇ ਸਾਬਕਾ ਕੌਂਸਲਰ ਪਵਨ ਮੁਖੇਜਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦਾ ਸਮਸ਼ਾਨਘਾਟ ‘ਚ ਕੁੰਡ ਨੰਬਰ-5 ‘ਚ ਸਸਕਾਰ ਕੀਤਾ ਗਿਆ ਸੀ ਪਰ ਜਦੋਂ ਅੱਜ ਆਪਣੇ ਰਿਸ਼ਤੇਦਾਰਾਂ ਅਤੇ ਹੋਰਨਾਂ ਦੇ ਨਾਲ ਫੁੱਲਾਂ ਦੀ ਰਸਮ ਕਰਨ ਦੇ ਲਈ ਪਹੁੰਚੇ ਤਾਂ ਦੇਖਿਆ ਕਿ ਕੁੰਡ ਵਿਚੋਂ ਅਸਥੀਆਂ ਗਾਇਬ ਸਨ। ਇਸ ਤਰ੍ਹਾਂ ਸ਼ਹਿਰ ਵਸਨੀਕ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦਾ ਕੁੰਡ ਨੰਬਰ-7 ਵਿੱਚ ਸਸਕਾਰ ਕੀਤਾ ਗਿਆ। ਬੀਤੇ ਦਿਨ ਲੱਕੜਾਂ ਗਿੱਲੀਆਂ ਹੋਣ ਕਾਰਨ ਅੱਗ ਲਗਾਉਣ ਵਿੱਚ ਦਿੱਕਤ ਆ ਰਹੀ ਸੀ
ਤੇ ਜਦੋਂ ਕੁੱਝ ਸਰੀਰ ਦਾ ਟੁਕੜਾ ਰਹਿ ਗਿਆ ਸੀ ਤਾਂ ਉਸ ਨੂੰ ਦੁਬਾਰਾ ਅਗਨੀ ਭੇਂਟ ਕੀਤਾ ਗਿਆ। ਅੱਜ ਜਦੋਂ ਸਮਸ਼ਾਨਘਾਟ ਵਿੱਚ ਪਹੁੰਚੇ ਤਾਂ ਅੱਗੇ ਰਾਖ ਇਕੱਠੀ ਕੀਤੀ ਹੋਈ ਸੀ ਅਤੇ ਅਸਥੀਆ ਗਾਇਬ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦੇ ਪਿੱਛੇ ਸਮਸ਼ਾਨਘਾਟ ਵਿੱਚ ਰੱਖਿਆ ਹੋਇਆ ਮਾਲੀ ਮੋਨੂੰ ਜ਼ਿੰਮੇਵਾਰ ਹੈ। ਪੀੜਤ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਥਾਣਾ ਸਿਟੀ ਪੁਲਸ ਨੇ ਪੁੱਜ ਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਮਾਲੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ