ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫ਼ਾ! ਹਰ ਸ਼ਨੀਵਾਰ ਨੂੰ ਹੋਵੇਗੀ ਛੁੱਟੀ, ਤਨਖਾਹ ’ਚ ਵਾਧੇ

ਜਨਤਕ ਖੇਤਰ ਦੇ ਬੈਂਕਾਂ ’ਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਨਖਾਹ ’ਚ ਸਾਲਾਨਾ 17 ਫੀ ਸਦੀ ਤਕ ਦਾ ਵਾਧਾ ਹੋਵੇਗਾ। ਨਵੰਬਰ 2022 ਤੋਂ ਲਾਗੂ ਹੋਣ ਵਾਲੇ ਇਸ ਫੈਸਲੇ ਨਾਲ ਲਗਭਗ ਅੱਠ ਲੱਖ ਬੈਂਕ ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਭਾਰਤੀ ਬੈਂਕ ਐਸੋਸੀਏਸ਼ਨ (ਆਈ.ਬੀ.ਏ.) ਅਤੇ ਬੈਂਕ ਕਰਮਚਾਰੀ ਯੂਨੀਅਨਾਂ ਨੇ ਸ਼ੁਕਰਵਾਰ ਨੂੰ ਤਨਖਾਹ ’ਚ 17 ਫੀ ਸਦੀ ਤਕ ਦਾ ਸਾਲਾਨਾ ਵਾਧਾ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਨਾਲ ਜਨਤਕ ਖੇਤਰ ਦੇ ਬੈਂਕਾਂ ’ਤੇ ਸਾਲਾਨਾ 8,284 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

ਆਈ.ਬੀ.ਏ. ਬੈਂਕ ਯੂਨੀਅਨਾਂ ਅਤੇ ਕਰਮਚਾਰੀ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰ ਕੇ ਸਾਲਾਨਾ ਤਨਖਾਹ ’ਚ ਸੋਧ ਕਰਦਾ ਹੈ। ਇਸ ਦੌਰਾਨ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਨੂੰ ਸਾਰੇ ਸਨਿਚਰਵਾਰ ਨੂੰ ਛੁੱਟੀਆਂ ਮਨਾਉਣ ਲਈ ਸਹਿਮਤ ਹੋ ਗਿਆ ਹੈ। ਪਰ ਕੰਮ ਦੇ ਘੰਟਿਆਂ ਨੂੰ ਸੋਧਣ ਦਾ ਪ੍ਰਸਤਾਵ ਸਰਕਾਰ ਵਲੋਂ ਨੋਟੀਫਾਈ ਕੀਤੇ ਜਾਣ ਤੋਂ ਬਾਅਦ ਲਾਗੂ ਹੋਵੇਗਾ।

ਬੈਂਕ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਕਿਹਾ ਕਿ ਨਵਾਂ ਤਨਖਾਹ ਸਕੇਲ 8088 ਅੰਕਾਂ ਦੇ ਮਹਿੰਗਾਈ ਭੱਤੇ (ਡੀ.ਏ.) ਅਤੇ ਇਸ ’ਤੇ ਵਾਧੂ ਬੋਝ ਨੂੰ ਮਿਲਾ ਕੇ ਨਿਰਧਾਰਤ ਕੀਤਾ ਗਿਆ ਹੈ। ਨਵੇਂ ਤਨਖਾਹ ਸਮਝੌਤੇ ਤਹਿਤ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਮੈਡੀਕਲ ਸਰਟੀਫਿਕੇਟ ਦਿਤੇ ਬਿਨਾਂ ਵੀ ਹਰ ਮਹੀਨੇ ਇਕ ਦਿਨ ਦੀ ਬੀਮਾਰ ਛੁੱਟੀ ਲੈਣ ਦੀ ਇਜਾਜ਼ਤ ਹੋਵੇਗੀ। ਇਸ ਵਿਚ ਕਿਹਾ ਗਿਆ ਹੈ ਕਿ ਜਮ੍ਹਾਂ ਵਿਸ਼ੇਸ਼ ਅਧਿਕਾਰ ਛੁੱਟੀ (ਪੀ.ਐਲ.) ਨੂੰ ਰਿਟਾਇਰਮੈਂਟ ਦੇ ਸਮੇਂ ਜਾਂ ਸੇਵਾ ਦੌਰਾਨ ਕਰਮਚਾਰੀ ਦੀ ਮੌਤ ਦੇ ਮਾਮਲੇ ਵਿਚ 255 ਦਿਨਾਂ ਤਕ ਨਕਦ ਕੀਤਾ ਜਾ ਸਕਦਾ ਹੈ।

ਆਈ.ਬੀ.ਏ. ਦੇ ਸੀ.ਈ.ਓ. ਸੁਨੀਲ ਮਹਿਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਸੰਦੇਸ਼ ਵਿਚ ਕਿਹਾ, ‘‘ਅੱਜ ਬੈਂਕਿੰਗ ਉਦਯੋਗ ਲਈ ਇਕ ਮਹੱਤਵਪੂਰਨ ਮੀਲ ਪੱਥਰ ਹੈ। ਆਈ.ਬੀ.ਏ. ਅਤੇ ਯੂ.ਐਫ.ਬੀ.ਯੂ., ਏ.ਆਈ.ਬੀ.ਓ.ਯੂ., ਏ.ਆਈ.ਬੀ.ਏ.ਐਸ.ਐਮ. ਅਤੇ ਬੀ.ਕੇ.ਐਸ.ਐਮ. ਨੇ ਬੈਂਕ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਤਨਖਾਹ ਸੋਧ ’ਤੇ 9ਵੇਂ ਸੰਯੁਕਤ ਨੋਟ ਅਤੇ 12 ਵੇਂ ਦੋ-ਪੱਖੀ ਸਮਝੌਤੇ ’ਤੇ ਦਸਤਖਤ ਕੀਤੇ ਹਨ। ਇਹ 1 ਨਵੰਬਰ 2022 ਤੋਂ ਲਾਗੂ ਹੋਵੇਗਾ।’’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *