ਸਹੇਲੀ ਨਾਲ ਘਰੋਂ ਗਈ 2 ਦਿਨਾਂ ਤੋਂ ਲਾਪਤਾ ਔਰਤ ਦੀ ਰਾਜਸਥਾਨ ਦੀ ਨਹਿਰ ‘ਚੋਂ ਮਿਲੀ ਲਾਸ਼

ਰਾਜਸਥਾਨ ਦੇ ਅਨੂਪਗੜ੍ਹ ਸ਼ਹਿਰ ਦੀ ਨਹਿਰ ‘ਚੋਂ ਆਰੀਆ ਨਗਰ ਅਬੋਹਰ ਦੀ ਰਹਿਣ ਵਾਲੀ ਔਰਤ ਦੀ ਲਾਸ਼ ਸ਼ੱਕੀ ਹਾਲਤ ‘ਚ ਬਰਾਮਦ ਹੋਈ ਹੈ। ਜਿਸ ਦੇ ਸਿਰ ‘ਤੇ ਵੀ ਡੂੰਘੀਆਂ ਸੱਟਾਂ ਹਨ। ਇਸ ਦੌਰਾਨ ਥਾਣਾ ਸਿਟੀ 2 ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਤਿੰਨ ਬੱਚਿਆਂ ਦੀ ਮਾਂ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਪੂਜਾ ਪਤਨੀ ਕ੍ਰਿਸ਼ਨਾ ਉਮਰ ਕਰੀਬ 40 ਸਾਲ ਵਾਸੀ ਆਰੀਆ

ਨਗਰੀ ਨੇ ਦੱਸਿਆ ਕਿ ਉਸ ਦੀ ਪਤਨੀ ਪੂਜਾ ਹਲਵਾਈਆਂ ਨਾਲ ਮਜ਼ਦੂਰੀ ਦਾ ਕੰਮ ਕਰਦੀ ਸੀ। ਬੀਤੇ ਦਿਨ ਉਹ ਆਪਣੀ ਸਾਥੀ ਸੁਮਨ ਨਾਲ ਕੰਮ ਦੀ ਭਾਲ ਲਈ ਪਿੰਡ ਗਈ ਸੀ।ਜਿੱਥੋਂ ਉਹ ਸੁਮਨ ਦਾ ਮੋਬਾਈਲ ਲੈ ਕੇ ਕਿਤੇ ਚਲੀ ਗਈ। ਸ਼ਾਮ ਨੂੰ ਸੁਮਨ ਘਰ ਆਈ ਪਰ ਪੂਜਾ ਦਾ ਕੋਈ ਪਤਾ ਨਹੀਂ ਲੱਗਾ। ਸੁਮਨ ਦੇ ਪੁੱਛਣ ‘ਤੇ ਉਸ ਨੇ ਦੱਸਿਆ ਕਿ ਉਹ ਪੂਜਾ ਬਾਰੇ ਕੁਝ ਨਹੀਂ ਜਾਣਦੀ ਸੀ ਪਰ ਉਹ ਉਸ ਦਾ ਮੋਬਾਈਲ ਵੀ ਆਪਣੇ ਨਾਲ ਲੈ ਗਈ ਸੀ।

ਕੱਲ੍ਹ ਦੁਪਹਿਰ ਥਾਣਾ ਸਿਟੀ 2 ਦੀ ਪੁਲਿਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਅਨੂਪਗੜ੍ਹ ਦੀ ਨਹਿਰ ਵਿੱਚੋਂ ਪੂਜਾ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਨਾਲ ਗੱਲ ਕਰਨ ‘ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰਾਜਸਥਾਨ ਪੁਲਿਸ ਤੋਂ ਲਾਸ਼ ਮਿਲਣ ਦੀ ਸੂਚਨਾ ਹੀ ਮਿਲੀ ਹੈ, ਜਦਕਿ ਪਰਿਵਾਰਕ ਮੈਂਬਰਾਂ ਨੇ ਇੱਥੇ ਵੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਨਹੀਂ ਕਰਵਾਈ, ਜਿਸ ਕਾਰਨ ਉਥੋਂ ਦੀ ਪੁਲਿਸ ਪੂਰੀ ਕਾਰਵਾਈ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *