ਕੰਟੋਨਮੈਂਟ ਦੇ ਨਜ਼ਦੀਕ ਸਥਿਤ ਸਦਰ ਕੁਆਟਰਾਂ ’ਚ ਰਹਿਣ ਵਾਲੀ ਇਕ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਔਰਤ ਦਾ ਪਤੀ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਤੇ ਇਸ ਸਮੇਂ ਉਸ ਦੀ ਪੋਸਟਿੰਗ ਚੰਡੀਗੜ੍ਹ ਵਿਚ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮ੍ਰਿਤਕਾ ਦੇ ਪਤੀ ਰਾਣਾ ਪ੍ਰਤਾਪ ਸਿੰਘ ਅਤੇ ਸੱਸ ਮਨਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਕੌਰ (30) ਵਜੋਂ ਹੋਈ ਹੈ। ਮ੍ਰਿਤਕ ਔਰਤ ਦਾ ਵਿਆਹ ਤੋਂ ਬਾਅਦ ਇਕ ਪੁੱਤਰ ਸੀ। ਪੁਲਿਸ ਮੁਲਜ਼ਮਾਂ
ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।ਪਿੰਡ ਪੰਡੌਰੀ ਸਿੱਧਵਾਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਮੇਘ ਸਿੰਘ ਨੇ ਪੁਲਿਸ ਥਾਣਾ ਕੰਟੋਨਮੈਂਟ ਨੂੰ ਦੱਸਿਆ ਕਿ ਉਸ ਦੀ ਲੜਕੀ ਕਰਮਜੀਤ ਕੌਰ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਰਾਣਾ ਪ੍ਰਤਾਪ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਬੇਟੀ ਦਾ ਪੰਜ ਮਹੀਨੇ ਦਾ ਬੇਟਾ ਹੈ। ਉਸ ਦਾ ਪਤੀ ਰਾਣਾ ਪ੍ਰਤਾਪ ਸਿੰਘ ਅਤੇ ਸੱਸ ਮਨਜੀਤ ਕੌਰ ਉਸ ਦੀ ਲੜਕੀ ਨੂੰ ਦਾਜ ਲਈ ਅਕਸਰ ਤੰਗ ਪੇ੍ਰਸ਼ਾਨ ਕਰਦੇ ਸਨ। ਉਸ ਦੇ ਜਵਾਈ ਨੇ 15 ਫਰਵਰੀ ਨੂੰ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਉਹ ਡਿਊਟੀ ’ਤੇ ਮੋਹਾਲੀ
ਗਿਆ ਹੈ ਅਤੇ ਉਸ ਦੀ ਮਾਂ ਮਨਜੀਤ ਕੌਰ ਲੁਧਿਆਣਾ ਗਈ ਹੋਈ ਹੈ। ਉਸ ਦਾ ਵੱਡਾ ਭਰਾ ਯੁਵਰਾਜ ਸਿੰਘ ਜੋ ਵੱਖਰਾ ਰਹਿੰਦਾ ਹੈ, ਘਰੋਂ ਚਲਾ ਗਿਆ ਸੀ। ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਉਸ ਨੇ ਦਰਵਾਜ਼ਾ ਬਹੁਤ ਖੜਕਾਇਆ, ਪਰ ਨਹੀਂ ਖੁੱਲ੍ਹਿਆ। ਇਹ ਸੁਣ ਕੇ ਉਹ ਆਪਣੀ ਪਤਨੀ ਨਾਲ ਮੌਕੇ ’ਤੇ ਗਿਆ ਅਤੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਸ ਦੀ ਲੜਕੀ ਕਰਮਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਮ੍ਰਿਤਕਾ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਲੜਕੀ ਦਾ ਪਤੀ ਰਾਣਾ ਪ੍ਰਤਾਪ ਸਿੰਘ ਨਸ਼ੇ ਦਾ ਆਦੀ ਹੈ ਅਤੇ ਨਸ਼ਾ ਵੀ ਵੇਚਦਾ ਹੈ। ਇਸ ਕੰਮ ਵਿਚ ਉਸ ਦੀ ਮਾਂ ਵੀ ਸ਼ਾਮਲ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਵਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ