ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ, ਸਾਬਕਾ CM Charanjit Singh Channi,Jalandhar ਵਾਸੀਆਂ ਨੂੰ ਕੀਤੀ ਖਾਸ ਅਪੀਲ

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਟਿਕਟ ਮਿਲਣ ਤੋਂ ਬਾਅਦ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਵੀ ਕੀਤਾ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੋਆਬੇ ਤੋਂ ਜਲੰਧਰ ਸੀਟ ’ਤੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਉਹ ਗੁਰੂ ਘਰ

ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਆਸ ’ਤੇ ਖਰਾ ਉਤਨਗੇ। ਉਨ੍ਹਾਂ ਜਲੰਧਰ ਵਾਸੀਆਂ ਨੂੰ ਕਿਹਾ ਕਿ ਉਹ ਸੁਦਾਮਾ ਬਣ ਕੇ ਉਨ੍ਹਾਂ ਕੋਲ ਆਇਆ ਹੈ ਤੇ ਉਹ ਕ੍ਰਿਸ਼ਨ ਬਣ ਕੇ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਨੇ ਚਮਕੌਰ ਸਾਹਿਬ ਤੋਂ ਉਨ੍ਹਾਂ ਨੂੰ ਆਜ਼ਾਦ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ ਤੇ ਅੱਜ ਉਹ ਇਲਾਕਾ ਪੰਜਾਬ ਵਿਚ ਨੰਬਰ ਇਕ ’ਤੇ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਚਮਕੌਰ ਸਾਹਿਬ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ।

ਚੰਨੀ ਨੇ ਕਿਹਾ ਕਿ ਜਿਸ ਤਰ੍ਹਾਂ ਅੰਮ੍ਰਿਤਸਰ ਵਿਚ ਗਲਿਆਰਾ ਬਣਿਆ ਹੈ, ਉਸ ਤਰ੍ਹਾਂ ਹੀ ਚਮਕੌਰ ਸਾਹਿਬ ਵਿਖੇ ਵੀ ਗਲਿਆਰਾ ਬਣਿਆ ਹੈ। ਚਮਕੌਰ ਸਾਹਿਬ ਵਿਚ ਵੀ ਸ਼ਹੀਦਾਂ ਦੀ ਯਾਦ ਵਿਚ ਅਜੂਬਾ ਬਣਾਇਆ ਗਿਆ ਹੈ। ਉੱਥੇ ਸਿੱਖਿਆ ਲਈ ਵਧੀਆ ਵਧੀਆ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਹੀ ਚੀਜ਼ਾਂ ਲੈ ਕੇ ਉਹ ਜਲੰਧਰ ਜਾ ਰਹੇ ਹਨ ਤੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਨੂੰ ਇਕ ਵਾਰ ਗੋਦ ਲੈ ਲੈਣ। ਜਲੰਧਰ ਵਿਚ ਹੀ ਸਾਡੇ ਜਠੇਰੇ ਹਨ ਤੇ ਜਲੰਧਰ ਵਿਚ ਹੀ ਸਾਡੇ ਬਜ਼ੁਰਗ ਰਹਿੰਦੇ ਰਹੇ ਹਨ। ਅੱਜ ਮੈਂ ਫਿਰ ਆਪਣੇ ਬਜ਼ੁਰਗਾਂ ਦੀ ਧਰਤੀ ’ਤੇ ਜਾ ਰਿਹਾ ਹਾਂ ਤੇ ਮੈਨੂੰ ਉਹ ਧਰਤੀ ਪਿਆਰ ਨਿਵਾਜੇ ਤਾਂ ਜੋ ਮੈਂ ਉਹਨਾਂ ਦੀ ਸੇਵਾ ਕਰ ਸਕਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *