ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ‘ਵਾਰਨਿੰਗ 2’ ਦੀ ਪੂਰੀ ਟੀਮ

ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ  ਪੰਜਾਬੀ ਫਿਲਮ ‘ਵਾਰਨਿੰਗ ਟੂ’ (Warning-2)ਦੀ ਸਟਾਰ ਕਾਸਟ ਨਤਮਸਤਕ ਹੋਣ ਦੇ ਲਈ ਪੁੱਜੀ ।ਇਸ ਮੌਕੇ ਫਿਲਮ ਦੀ ਟੀਮ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ । ਫ਼ਿਲਮ ਦੀ ਸਮੁੱਚੀ ਟੀਮ ਨੇ  ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਫ਼ਿਲਮ ਦੇ ਕਲਾਕਾਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਫਿਲਮ ਦੀ  ਕਾਮਯਾਬੀ ਅਤੇ ਸਰਬਤ ਦੇ ਭਲੇ ਦੇ ਲਈ ਅਰਦਾਸ ਕਰਨ ਦੇ ਲਈ ਪੁੱਜੇ ਹਨ ।

ਫ਼ਿਲਮ ‘ਵਾਰਨਿੰਗ-2’ ਦੋ ਫਰਵਰੀ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਫੈਨਸ ਵੀ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।ਫ਼ਿਲਮ ਦੇ ਕਲਾਕਾਰਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਇੱਕ  ਪਰਿਵਾਰਿਕ ਫਿਲਮ ਹੈ।ਫ਼ਿਲਮ ਦੇ ਕਲਾਕਾਰਾਂ ਨੇ ਦਰਸ਼ਕਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਇਹ ਫ਼ਿਲਮ ਵੇਖਣ ਦੀ ਅਪੀਲ ਕੀਤੀ ।
ਫ਼ਿਲਮ ਬਾਰੇ ਗੱਲਬਾਤ ਕਰਦੇ ਹੋਏ ਕਲਾਕਾਰਾਂ ਨੇ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ  ਪੰਜਾਬ ਦੇ ਨਾਲ ਨਾਲ ਰਾਜਸਥਾਨ ਤੇ ਹੋਰ ਕਈ ਇਲਾਕਿਆਂ ਦੇ ਵਿੱਚ ਕੀਤੀ ਗਈ ਹੈ, ਤੁਹਾਨੂੰ ਇਹ
ਫਿਲਮ ਵੇਖ ਕੇ ਬਹੁਤ ਆਨੰਦ ਆਵੇਗਾ   ਉਹਨਾਂ ਕਿਹਾ ਕਿ  ਲੋਕਾਂ ਦਾ ਅਸੀਂ ਅਸ਼ੀਰਵਾਦ ਲੈਣ ਲਈ ਅੱਜ ਇੱਥੇ ਪੁੱਜੇ ਹਾਂ ਕਿ ਫਿਲਮ  ਚੜ੍ਹਦੀ ਕਲਾ ਵਿੱਚ ਹੋਵੇ।ਉਹਨਾਂ ਕਿਹਾ ਕਿ ਪਹਿਲੀ ਫਿਲਮ ਵਾਰਨਿੰਗ ਵਨ ਨੂੰ ਵੀ ਤੁਸੀਂ ਲੋਕਾਂ ਬਹੁਤ ਪਿਆਰ ਦਿੱਤਾ ਤੇ ਹੁਣ ਅਸੀਂ ਤੁਹਾਡੇ ਲਈ ਵਾਰਨਿੰਗ ਟੂ ਲੈ ਕੇ ਆਏ ਹਾਂ ਅਸੀਂ ਜਦੋਂ ਵੀ ਕੋਈ ਨਵੀਂ ਫਿਲਮ ਬਣਾਉਦੇ ਹਾਂ ਤੇ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਜਰੂਰ ਆਉਂਦੇ ਹਾਂ ।ਉਹਨਾਂ ਕਿਹਾ ਜਦੋਂ ਵੀ ਅਸੀਂ ਗੁਰੂ ਘਰ ਵਿੱਚ ਆਏ ਹਾਂ ਕਦੀ ਖਾਲੀ ਨਹੀਂ ਮੁੜੇ ਅੱਜ ਵੀ ਬਾਬਾ ਜੀ ਦੀ ਅੱਗੇ ਅਰਦਾਸ ਕਰਨ ਆਏ ਹਾਂ ਕਿ ਸਾਡੀ ਫਿਲਮ ਚੜ੍ਹਦੀ ਕਲਾ ਵਿੱਚ ਹੋਵੇ।

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *