ਸਾਬਕਾ ਫੌਜੀ ਨਿਕਲਿਆ ਸਿਰੇ ਦਾ ਠੱ ਗ, ਦੇਖੋ ਕਿਵੇਂ ਪੁਲਿਸ ‘ਚ ਭਰਤੀ ਦਾ ਝਾਂਸਾ ਦੇ ਕੇ ਹੜੱਪੇ ਲੱਖਾਂ ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡਿਪਟੀ ਸੁਪਡੈਂਟ ਪੁਲਿਸ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਵਿਰੁੱਧ

ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਤਹਿਸੀਲ ਗੁਰੂਹਰਸਹਾਏ, ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਇੱਕ ਕਿਸਾਨ ਹੈ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਹੈ। ਉਸ ਦੀਆਂ ਦੋ ਧੀਆਂ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ

ਕੇ, ਦੋਵਾਂ ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ਵਿੱਚ ਉਸ ਕੋਲੋਂ 4,25,000 ਰੁਪਏ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੀਆਂ ਧੀਆਂ ਨੂੰ ਨੌਕਰੀ ਦਿਵਾਉਣ ਵਿੱਚ ਅਸਫ਼ਲ ਰਿਹਾ ਅਤੇ ਉਸ ਨੇ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਨਹੀਂ ਕੀਤੀ।ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਜਾਲਸ਼ਾਜ ਨਾਲ ਉਸ ਸਮੇਂ ਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਜਦੋਂ ਉਹ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਹਿੱਸੇ ਵਜੋਂ 25,000 ਰੁਪਏ ਦੀ ਮੰਗ ਕਰ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *