ਸਾਲਾਂ ਦੀ ਮਿਹਨਤ ਲੈ ਆਈ ਰੰਗ! Pakistan ‘ਚ ਪੰਜਾਬੀ ਭਾਸ਼ਾ ਨੂੰ ਮਿਲੇਗਾ ਵੱਡਾ ਸਥਾਨ

ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਪਾਕਿਸਤਾਨ ਦੇ ਪੰਜਾਬੀ ਪ੍ਰੇਮੀਆਂ ਵਲੋਂ ਸਵਾਗਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਹਿੰਦੇ ਪੰਜਾਬ ਦੇ ਸਕੂਲਾਂ ’ਚ ਕਦੇ ਪੰਜਾਬੀ ਨੂੰ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਗਿਆ। ਇਸ ਬਾਰੇ 2004 ’ਚ ਕੋਸ਼ਿਸ਼ਾਂ ਹੋਈਆਂ ਸਨ ਪਰ ਕਦੇ ਅਮਲ ’ਚ ਨਹੀਂ ਆ ਸਕੀਆਂ। ਮਰੀਅਮ ਨੇ ਖ਼ੁਦ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ’ਚ ਪੰਜਾਬੀ ਸਭਿਆਚਾਰ ਨੂੰ ਹੱਲਾਸ਼ੇਰੀ

ਦੇਣ ਲਈ ਕਈ ਐਲਾਨ ਕੀਤੇ। ਪੰਜਾਬ ਸਭਿਆਚਾਰ ਦਿਵਸ ਮੌਕੇ ਸਨਿਚਰਵਾਰ ਨੂੰ ਅਲ ਹਮਰਾ ਹਾਲ ਵਿਖੇ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਉਤਸ਼ਾਹਤ ਕੀਤਾ ਅਤੇ ਪੰਜਾਬੀ ਸਿਨੇਮਾ ਦੀ ਮੁੜ ਸੁਰਜੀਤੀ ਲਈ ਸਮਰਥਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਭਾਸ਼ਾ ਦੇ ਵਿਰਸੇ ਦੀ ਰਾਖੀ ਲਈ ਪੰਜਾਬੀ ਸਭਿਆਚਾਰ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿਤਾ।

ਉਸ ਨੇ ਸਿੱਖਿਆ ਦੇ ਸਾਰੇ ਪੱਧਰਾਂ ’ਤੇ ਪੰਜਾਬੀ ਸਭਿਆਚਾਰਕ ਜਸ਼ਨਾਂ ਦੀ ਵਕਾਲਤ ਕੀਤੀ ਅਤੇ ਪੰਜਾਬੀਆਂ ’ਚ ਭਾਸ਼ਾਈ ਮਾਣ ਨੂੰ ਉਤਸ਼ਾਹਤ ਕਰਨ ਦੀ ਲੋੜ ’ਤੇ ਜ਼ੋਰ ਦਿਤਾ। ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਮਰੀਅਮ ਨਵਾਜ਼ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਮਾਣ ’ਚ ਆਈ ਗਿਰਾਵਟ ’ਤੇ ਅਫਸੋਸ ਜ਼ਾਹਰ ਕੀਤਾ। ਉਸ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ’ਚ ਸਭਿਆਚਾਰਕ

ਪਛਾਣ ਦੀ ਭਾਵਨਾ ਪੈਦਾ ਕਰਨ ਤਾਂ ਜੋ ਭਾਸ਼ਾ ਨੂੰ ਅਗਿਆਨਤਾ ’ਚ ਜਾਣ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਸਭਿਆਚਾਰਕ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ’ਚ ਪੰਜਾਬੀ ਸਿਨੇਮਾ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਸ ’ਤੇ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿਤਾ। ਉਨ੍ਹਾਂ ਨੇ ਪ੍ਰਸਿੱਧ ਪੰਜਾਬੀ ਕਵੀਆਂ ਦੇ ਯੋਗਦਾਨ ’ਤੇ ਚਾਨਣਾ ਪਾਇਆ ਅਤੇ ਅੰਮ੍ਰਿਤਾ ਪ੍ਰੀਤਮ ਸਮੇਤ ਸਰਹੱਦ ਪਾਰ ਦੇ ਕਵੀਆਂ ਦੀ ਸ਼ਲਾਘਾ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *