ਸਿਰਫ ਪਬ੍ਲਿਸਿਟੀ ਲਈ ਕੀਤਾ ਨੌਜਵਾਨ ਦਾ ਕਤ/ਲ I ਹੁਣ ਡੋਪ ਟੈਸਟ ‘ਚ ਹੋ ਗਏ ਵੱਡੇ ਖੁਲਾ/ਸੇ

ਕਪੂਰਥਲਾ ਪੁਲਿਸ ਨੇ ਫਗਵਾੜਾ (Phagwara) ਦੇ ਗੁਰਦੁਆਰਾ ਸਾਹਿਬ ‘ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਦੇ ਖੂਨ ‘ਚ ਨਸ਼ੀਲੇ ਪਦਾਰਥ ਮਿਲੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੰਗੂ ਦਾ ਸਿਵਲ ਹਸਪਤਾਲ ‘ਚ ਡੋਪ ਟੈਸਟ ਕਰਵਾਇਆ ਗਿਆ ਸੀ ਅਤੇ ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨੇ ‘ਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਤੇ ਮੋਰਫਿਨ ਪਾਇਆ ਹੈ।

ਮੰਗਲਵਾਰ ਤੜਕੇ ਮੰਗੂ ਮੱਠ ਨੇ ਕਰੀਬ 3 ਵਜੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਇਲਾਵਾ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ‘ਚ ਉਨ੍ਹਾਂ ਖਿਲਾਫ਼ 9 ਐਫਆਈਆਰ ਦਰਜ ਹਨ। ਇੱਕ ਸਾਲ ਪਹਿਲਾਂ ਵੀ ਉਨ੍ਹਾਂ ਨੇ ਅੰਮ੍ਰਿਤਸਰ ‘ਚ ਤਲਵਾਰ ਨਾਲ ਇੱਕ ਨਿਹੰਗ ਦਾ ਹੱਥ ਵੱਢਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਕਿਹਾ ਕਿ

ਮੰਗੂ ਮੱਠ ਨੇ ਆਪਣੇ ਪ੍ਰਚਾਰ ਲਈ ਨੌਜਵਾਨ ਦਾ ਕਤਲ ਕੀਤਾ ਸੀ ਅਤੇ ਉਹ ਇੱਕ ਪੇਸ਼ੇਵਰ ਅਪਰਾਧੀ ਹੈ। ਇਸ ਗੁਰਦੂਆਰਾਂ ਸਾਹਿਬ ‘ਚ ਕੋਈ ਵੀ ਬੇਅਦਬੀ ਨਹੀਂ ਹੋਈ ਸੀ। ਨਾਲ ਹੀ ਪੁਲਿਸ ਨੇ ਕਿਹਾ ਕਿ ਇਸ ਮੁਲਜ਼ਮ ਦੀ ਆਮਦਨ ਦਾ ਸਰੋਤ ਵੀ ਸ਼ੱਕੀ ਪਾਇਗ ਗਿਆ ਹੈ, ਜਿਸ ਦੀ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਹ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓਜ਼ ਪੋਸਟ ਕਰਦਾ ਰਹਿੰਦਾ ਹੈ ਅਤੇ ਇਸ ਰਾਹੀਂ ਫੰਡ ਇਕੱਠਾ ਕਰਦਾ ਹੈ।ਪੁਲਿਸ ਨੇ ਉਸ ਨੂੰ ਅਪਰਾਧੀ ਮਾਨਸਿਕਤਾ ਵਾਲਾ ਵਿਅਕਤੀ ਦੱਸਿਆ ਹੈ।

ਏਡੀਜੀਪੀ ਨੇ ਇਹ ਵੀ ਕਿਹਾ ਕਿ ਕਾਤਲ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ। ਉਹ ਵੀ ਨਿਹੰਗ ਦਾ ਬਾਣਾ ਸਿਰਫ਼ ਪੈਸਾ ਇਕੱਠਾ ਕਰਨ ਲਈ ਹੀ ਪਹਿਨਦਾ ਹੈ। ਪੁਲਿਸ ਮੁਤਾਬਕ ਉਸ ਕਾਤਲ ਨੇ ਆਤਮ ਰੱਖਿਆ ‘ਚ ਨੌਜਵਾਨ ਦਾ ਕਤਲ ਨਹੀਂ ਕੀਤਾ। ਪੁਲਿਸ ਹੁਣ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ 16 ਜਨਵਰੀ ਨੂੰ ਫਗਵਾੜਾ ਸ਼ਹਿਰ ਗੁਰਦੁਆਰਾ ਸਾਹਿਬ ਚ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *