ਸੀਐੱਮ ਮਾਨ ਅੱਜ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ

[ad_1]





ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ ‘ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *