ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਇਕ ਦੀ ਮੌ++ਤ, ਦੋ ਬੇਹੋਸ਼

ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਪਰਵਾਸੀ ਮਜ਼ਦੂਰ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸਿਵਲ ਹਸਪਤਾਲ ‘ਚ ਜਾਣਕਾਰੀ ਦਿੰਦੇ ਹੋਏ ਨੀਰੂ ਵਾਸੀ ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੇ ਦੱਸਿਆ ਕਿ ਪੰਚਾਇਤ ਨੇ ਉਸ ਨੂੰ ਪਿੰਡ ਦੀ ਸਾਫ-ਸਫਾਈ ਲਈ ਰੱਖਿਆ ਹੋਇਆ ਹੈ। ਪਿੰਡ ਦਾ ਸੀਵਰੇਜ ਪਿਛਲੇ ਕਈ ਦਿਨਾਂ ਤੋਂ ਬਲੌਕ

ਪਿਆ ਸੀ ਜਿਸ ਕਾਰਨ ਪਿੰਡ ਵਾਸੀ ਉਸ ’ਤੇ ਸੀਵਰੇਜ ਨੂੰ ਸਾਫ ਕਰਵਾਉਣ ਲਈ ਦਬਾਅ ਪਾ ਰਹੇ ਸਨ। ਉਸ ਨੇ ਦੋਸ਼ ਲਾਇਆ ਕਿ ਅਜਿਹਾ ਨਾ ਕਰਨ ’ਤੇ ਪਿੰਡ ਦੇ ਲੋਕ ਉਨ੍ਹਾਂ ਨੂੰ ਪਿੰਡੋਂ ਬਾਹਰ ਕੱਢਣ ਦੀਆਂ ਧਮਕੀਆਂ ਵੀ ਦੇ ਰਹੇ ਸਨ। ਲੋਕਾਂ ਦੇ ਦਬਾਅ ਹੇਠ ਉਸ ਦਾ ਪਤੀ ਕਨ੍ਹਈਆ (50) ਅਤੇ ਪੁੱਤਰ ਮਾਨ ਸਿੰਘ ਵਾਸੀ ਭਰਤਪੁਰ ਸਵੇਰੇ 11 ਵਜੇ ਦੇ ਕਰੀਬ ਸੀਵਰੇਜ ਦੀ ਸਫ਼ਾਈ ਕਰਨ ਲਈ ਉਤਰੇ। ਪਿੰਡ ਵਾਸੀਆਂ ਦੇ ਦਬਾਅ ਕਾਰਨ ਉਸ ਦੇ ਪਤੀ ਨੇ ਕਾਹਲੀ ਨਾਲ ਸੀਵਰੇਜ ਦਾ ਢੱਕਣ ਖੋਲ੍ਹਿਆ ਅਤੇ ਹੇਠਾਂ ਉਤਰ ਗਿਆ, ਜਿਸ ਕਾਰਨ ਉਸ ਨੂੰ ਅਚਾਨਕ ਗੈਸ ਚੜ੍ਹ

ਗਈ ਅਤੇ ਉਹ ਬੇਹੋਸ਼ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਇਸ ਦੌਰਾਨ ਉਸ ਦਾ ਭਾਣਜਾ ਨੈਵੀ (15) ਪੁੱਤਰ ਰਾਮ ਜਲਾਲ ਭਰਤਪੁਰ ਕਨ੍ਹਈਆ ਨੂੰ ਬਚਾਉਣ ਲਈ ਸੀਵਰੇਜ ਵਿੱਚ ਉਤਰਿਆ। ਇਸ ਦੌਰਾਨ ਉਸ ਨੇ ਕਨ੍ਹਈਆ ਦੇ ਪੈਰਾਂ ‘ਚ ਰੱਸੀ ਬੰਨ੍ਹ ਕੇ ਬਾਹਰ ਸੁੱਟ ਦਿੱਤੀ ਪਰ ਗੈਸ ਚੜ੍ਹਨ ਕਾਰਨ ਉਹ ਖੁਦ ਬੇਹੋਸ਼ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਕਨ੍ਹਈਆ ਨੂੰ ਬਾਹਰ ਕੱਢਿਆ ਪਰ ਨੈਵੀ ਅੰਦਰ ਹੀ ਫਸ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *