[ad_1]
ਬਟਾਲਾ ਪੁਲਿਸ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਨਿੱਝਰਪੁਰ ਵਿੱਚ ਗੰਨੇ ਦੇ ਖੇਤਾਂ ਵਿਚੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ, ਭਗਵਾਨ ਗਣੇਸ਼ ਜੀ, ਭਗਵਾਨ ਨਟਰਾਜ ਜੀ ਤੇ ਪੂਜਾ ਕਰਦੇ ਸਮੇਂ ਵਰਤੀਆ ਜਾਂਦੀਆਂ ਘੰਟੀਆਂ ਤੇ ਹੋਰ ਸਮਾਨ ਬਰਾਮਦ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਬੀਜੇਪੀ ਆਗੂ ਨਰਿੰਦਰ ਕੁਮਾਰ ਨਿੱਤੀ ਵਿੱਜ ਨੇ ਦੱਸਿਆ ਕਿ ਲੋਹੜੀ ਵਾਲੇ ਦਿਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਿੰਡ ਨਿੱਝਰਪੁਰ ਨਜ਼ਦੀਕ ਪਿੰਡ ਅਰਲੀਭੰਨ ਗੰਨੇ ਦੇ ਖੇਤਾਂ ਵਿੱਚ ਕੰਮ ਕਰਦੇ
ਪਰਵਾਸੀ ਮਜ਼ਦੂਰਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ, ਭਗਵਾਨ ਗਨੇਸ਼ ਜੀ, ਭਗਵਾਨ ਨਟਰਾਜ ਜੀ ਅਤੇ ਪੂਜਾ ਕਰਦੇ ਸਮੇਂ ਇਸਤੇਮਾਲ ਕੀਤੀਆਂ ਜਾਂਦੀਆਂ ਘੰਟੀਆ ਤੇ ਹੋਰ ਸਮਾਨ ਮਿਲਿਆ ਹੈ। ਉਨ੍ਹਾਂ ਵੱਲੋਂ ਹੋਰ ਧਾਰਮਿਕ ਆਗੂਆ ਨੂੰ ਨਾਲ ਲੈ ਕੇ ਪੁਲਿਸ ਨਾਲ ਰਾਬਤਾ ਕਰਕੇ ਮੌਕੇ ਉਤੇ ਜਾਕੇ ਮੂਰਤੀਆਂ ਦੇਖੀਆਂ ਹਨ ਅਤੇ ਮੂਰਤੀਆਂ ਨੂੰ ਕਾਫੀ ਹੱਦ ਤੱਕ ਜੰਗ ਲੱਗਿਆ ਹੋਇਆ ਹੈ। ਨਰਿੰਦਰ ਵਿੱਚ ਨੇ ਦੱਸਿਆ ਕਿ ਉਹ ਤੁਰੰਤ ਅਸ਼ੋਕ ਕੋਹਲੀ, ਅਸ਼ਵਨੀ ਸ਼ਰਮਾ,
ਡਾਕਟਰ ਪਰਵੀਨ, ਰਾਕੇਸ਼ ਤੁਲੀ ਸਮੇਤ ਪਹਿਲਾਂ ਮੌਕੇ ‘ਤੇ ਪੁੱਜੇ ਅਤੇ ਪ੍ਰਾਪਤ ਹੋਈਆਂ ਮੂਰਤੀਆਂ ਸਬੰਧੀ ਪੁਲਿਸ ਥਾਣਾ ਕਲਾਨੌਰ ਤੇ ਐੱਸਐੱਚਓ ਨਿਰਮਲ ਸਿੰਘ ਨੂੰ ਜਾਣੂ ਕਰਵਾਇਆ ਅਤੇ ਤੁਰੰਤ ਪੁਲਿਸ ਥਾਣਾ ਮੌਕੇ ‘ਤੇ ਪਹੁੰਚੇ। ਇਸ ਸਬੰਧੀ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਮੂਰਤੀਆਂ ਉਹਨਾਂ ਨੇ ਆਪਣੇ ਸਪੁਰਦ ਕਰ ਲਈਆਂ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਮੂਰਤੀਆਂ ਨੂੰ ਪੂਰੇ ਸਤਿਕਾਰ ਨਾਲ ਰੱਖਿਆ ਗਿਆ ਹੈ ਅਤੇ
ਮਾਹਰ ਪੰਡਿਤਾਂ ਤੋਂ ਇਸ ਮੂਰਤੀਆਂ ਦੀ ਜਾਂਚ ਕਰਵਾਈ ਜਾਵੇਗੀ। ਇਸ ਮੌਕੇ ਸਮੂਹ ਧਾਰਮਿਕ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਉਤੇ ਮੂਰਤੀਆਂ ਨੂੰ ਅਦਬ ਸਤਿਕਾਰ ਸਾਹਿਤ ਧਾਰਮਿਕ ਅਸਥਾਨ ਭਾਵ ਮੰਦਿਰ ਵਿੱਚ ਸੁਸ਼ੋਭਿਤ ਕਰਨ ਦੀ ਮੰਗ ਕੀਤੀ। ਮੌਕੇ ਉਪਰ ਪਹੁੰਚੀ ਪੁਲਿਸ ਵੱਲੋਂ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਲਿਆਉਣ ਤੋਂ ਬਾਅਦ ਅਦਬ ਸਤਿਕਾਰ ਨਾਲ ਮੂਰਤੀਆਂ ਨੂੰ ਅਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ
[ad_2]